ਚੰਡੀਗੜ੍ਹ, 26 ਮਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਨਿਗਮ ਚੋਣਾਂ ਦੌਰਾਨ ਹੋ ਰਹੀ ਹਿੰਸਾ ਸਾਬਤ ਕਰਦੀ ਹੈ ਕਿ ਅਮਨ ਕਾਨੂੰਨ ਦੀ ਰਾਖੀ ਕਰਨ ਵਾਲੀ ਸਰਕਾਰ ਖ਼ੁਦ ਹੀ ਗੁੰਡਾਗਰਦੀ 'ਤੇ ਉਤਰ ਆਈ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਣਾ ਵਿਖੇ ਪੁਲਿਸ ਤੇ ਲੋਕਾਂ ਵਿਚਾਲੇ ਹੋਈ ਝੜਪ ਦੇ ਦਿ੍ਸ਼ ਬੇਹੱਦ ਚਿੰਤਾਜਨਕ ਹਨ | ਇਹ ਘਟਨਾਵਾਂ ਪੰਜਾਬ ਵਿਚ ਚੋਣਾਂ ਦੌਰਾਨ ਬਣ ਰਹੇ ਡਰ ਤੇ ਧੱਕੇਸ਼ਾਹੀ ਦੇ ਮਾਹੌਲ ਨੂੰ ਬੇਨਕਾਬ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਵੋਟ ਪਾਉਣ ਆ ਰਹੇ ਲੋਕਾਂ ਨੂੰ ਸੁਰੱਖਿਆ ਤੇ ਭਰੋਸਾ ਮਿਲਣਾ ਚਾਹੀਦਾ ਹੈ, ਨਾ ਕਿ ਡਰ, ਗੋਲੀਆਂ ਅਤੇ ਡੰਡੇ |
ਨਿਗਮ ਚੋਣਾਂ ਵਿਚ ਹੋ ਰਹੀ ਹਿੰਸਾ ਸਰਕਾਰ ਦੀ ਨਾਕਾਮੀ ਦਾ ਸਬੂਤ-ਗਿਆਨੀ ਹਰਪ੍ਰੀਤ ਸਿੰਘ
ਅਜੀਤ ਡੈਸਕ
27-05-2026