ਸੰਗਰੂਰ, 26 ਮਈ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿਤ, ਕਰ, ਆਬਕਾਰੀ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਕੰਮ ਬਹੁਤ ਵਧੀਆ ਢੰਗ ਨਾਲ ਸਿਰੇ ਚੜਿ੍ਹਆ ਹੈ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਨ੍ਹਾਂ ਚੋਣਾਂ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਲਈ ਵਿਰੋਧੀ ਧਿਰਾਂ ਨੇ ਮਾੜੀ ਭੂਮਿਕਾ ਨਿਭਾਈ ਹੈ | ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਨ ਬਣਾਈ ਬੈਠੇ ਹਨ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਬਣਾਇਆ ਜਾਵੇ ਤੇ ਇਹ ਗੱਲ ਵਿਰੋਧੀ ਧਿਰਾਂ ਨੂੰ ਹਜ਼ਮ ਨਹੀਂ ਹੋਈ | ਨਤੀਜੇ ਵਜੋਂ ਇਨ੍ਹਾਂ ਲੋਕਾਂ ਵਲੋਂ ਵੱਖ-ਵੱਖ ਚੋਣ ਕੇਂਦਰਾਂ 'ਤੇ ਗੁੰਡਾਗਰਦੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੈਮੀਫਾਈਨਲ ਸਨ | ਇਸ ਸੈਮੀਫਾਇਲ ਵਿਚੋਂ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਸਫਲਤਾ ਹਾਸਲ ਹੋ ਰਹੀ ਹੈ ਜਿਸ ਦੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਭੂਮਿਕਾ ਹੋਵੇਗੀ |
ਵਿਰੋਧੀ ਧਿਰਾਂ ਨੇ ਨਗਰ ਕੌਂਸਲ ਚੋਣਾਂ ਦਾ ਮਾਹੌਲ ਵਿਗਾੜਨ ਦਾ ਮਾੜਾ ਯਤਨ ਕੀਤਾ-ਹਰਪਾਲ ਸਿੰਘ ਚੀਮਾ <br/>
ਅਜੀਤ ਡੈਸਕ
27-05-2026