11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਹੱਕਾਂ ਦੀ ਉਡੀਕ 'ਚ ਲੱਖਾਂ ਮੁਲਾਜ਼ਮ ਤੇ ਪੈਨਸ਼ਨਰ, ਡੀ.ਏ. ਤੇ 6ਵੇਂ ਤਨਖ਼ਾਹ ਕਮਿਸ਼ਨ ਦਾ ਏਰੀਅਰ ਜਾਰੀ ਨਾ ਹੋਣ 'ਤੇ ਵਧਿਆ ਰੋਸ <br/>

Ad Position 21
No active advertisement
ਅਜੀਤ ਡੈਸਕ 27-05-2026

ਚੰਡੀਗੜ੍ਹ, 26 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਪਏ ਵਿੱਤੀ ਹੱਕਾਂ ਦੀ ਅਦਾਇਗੀ ਨਾ ਕੀਤੇ ਜਾਣ ਨੂੰ ਲੈ ਕੇ ਸੂਬੇ ਭਰ ਦੇ ਮੁਲਾਜ਼ਮਾਂ ਤੇ ਸੇਵਾਮੁਕਤ ਵਰਗ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ 6ਵੇਂ ਤਨਖ਼ਾਹ ਕਮਿਸ਼ਨ ਨਾਲ ਸਬੰਧਿਤ ਸਾਢੇ ਪੰਜ ਸਾਲਾਂ ਦਾ ਏਰੀਅਰ ਤੇ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਦੱਬ ਕੇ ਰੱਖੀਆਂ ਹੋਈਆਂ ਹਨ, ਜਿਸ ਕਾਰਨ ਲੱਖਾਂ ਪਰਿਵਾਰ ਆਰਥਿਕ ਤੌਰ 'ਤੇ ਪ੍ਰਭਾਵਿਤ ਹੋ ਰਹੇ ਹਨ | ਇਸ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਵਲੋਂ 8 ਅਪ੍ਰੈਲ 2026 ਨੂੰ 94 ਸਫ਼ਿਆਂ ਦਾ ਵਿਸਥਾਰਪੂਰਵਕ ਫ਼ੈਸਲਾ ਸੁਣਾਇਆ ਗਿਆ ਸੀ, ਪਰ ਅਜੇ ਤੱਕ ਇਸ ਦਿਸ਼ਾ ਵਿਚ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ | ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਵੋਟ ਬੈਂਕ ਦੀ ਰਾਜਨੀਤੀ ਕਰ ਰਹੀ ਹੈ ਤੇ ਮੁਲਾਜ਼ਮਾਂ ਦੇ ਹੱਕਾਂ ਦੀ ਕੁਰਬਾਨੀ ਦਿੱਤੀ ਜਾ ਰਹੀ ਹੈ | ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਹੀ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ 6ਵੇਂ ਤਨਖ਼ਾਹ ਕਮਿਸ਼ਨ ਦਾ ਏਰੀਅਰ ਜਾਰੀ ਨਾ ਕੀਤਾ ਤਾਂ ਸੂਬੇ ਭਰ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 328 ਪਾਵਨ ਸਰੂਪਾਂ ਵਾਲੇ ਮਾਮਲੇ 'ਚ 'ਸਿੱਟ' ਆਪਣੇ ਅਧਿਕਾਰ ਖੇਤਰ 'ਚ ਰਹਿ ਕੇ ਕੰਮ ਕਰੇ-ਧਾਮੀ ਅਗਲੀ ਖ਼ਬਰ ਸਤਿਕਾਰ ਸੋਧ ਐਕਟ : ਜਥੇਦਾਰ ਗੜਗੱਜ ਵਲੋਂ ਸਪੀਕਰ ਸੰਧਵਾਂ ਰਾਹੀਂ ਸਰਕਾਰ ਨੂੰ ਦਿੱਤਾ 15 ਦਿਨਾਂ ਦਾ 'ਅਲਟੀਮੇਟਮ' ਖ਼ਤਮ
Ad Position 24