ਚੰਡੀਗੜ੍ਹ, 26 ਮਈ (ਪ੍ਰੋ. ਅਵਤਾਰ ਸਿੰਘ)-ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪ੍ਰੀਸ਼ਦ ਚੋਣਾਂ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਉਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਈ ਥਾਵਾਂ 'ਤੇ ਹਿੰਸਾ ਤੇ ਧੱਕੇਸ਼ਾਹੀ ਰਾਹੀਂ ਲੋਕਤੰਤਰੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਕਿਹਾ ਕਿ ਮਜੀਠਾ, ਸਮਾਣਾ, ਬਠਿੰਡਾ, ਗਿੱਦੜਬਾਹਾ ਅਤੇ ਰਾਏਕੋਟ ਸਮੇਤ ਕਈ ਇਲਾਕਿਆਂ ਤੋਂ ਹਿੰਸਾ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਲੋਕਤੰਤਰ ਦਾ ਘਾਣ ਹੋ ਰਿਹਾ ਹੈ।
ਪੰਜਾਬ 'ਚ ਲੋਕਤੰਤਰ ਦਾ ਹੋ ਰਿਹਾ ਘਾਣ-ਸੁਖਬੀਰ ਸਿੰਘ ਬਾਦਲ
ਅਜੀਤ ਡੈਸਕ
27-05-2026