27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੋਗਾ 'ਚ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਗੁਰਤੇਜ ਸਿੰਘ ਬੱਬੀ)-ਮੋਗਾ ਸ਼ਹਿਰ ਦੇ ਗਾਂਧੀ ਰੋਡ ਸਥਿਤ ਮੇਖ਼ਾਂ ਵਾਲੀ ਗਲੀ 'ਚ ਉਸ ਵੇਲੇ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ 9 ਸਾਲਾ ਮਾਸੂਮ ਬੱਚੀ ਦੀ ਲਾਸ਼ ਗਾਡਰ ਨਾਲ ਲਟਕਦੀ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਗਲੀ ਵਿਚ ਬਣੇ ਛੋਟੇ-ਛੋਟੇ ਕਿਰਾਏ ਦੇ ਕਵਾਰਟਰਾਂ ਵਿਚ ਪ੍ਰਵਾਸੀ ਮਜ਼ਦੂਰ ਆਪਣੇ ਪਰਿਵਾਰਾਂ ਨਾਲ ਰਹਿੰਦੇ ਹਨ | ਘਟਨਾ ਵੇਲੇ ਬੱਚੀ ਦੇ ਮਾਪੇ ਮਜ਼ਦੂਰੀ ਕਰਨ ਲਈ ਘਰੋਂ ਬਾਹਰ ਗਏ ਹੋਏ ਸਨ | ਇਸ ਦੌਰਾਨ ਬੱਚੀ ਘਰ ਵਿਚ ਇਕੱਲੀ ਸੀ | ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨੇੜਲੇ ਕਵਾਰਟਰ ਵਿਚ ਰਹਿੰਦੇ ਦਇਆਨੰਦ ਨਾਮ ਦਾ ਵਿਅਕਤੀ, ਜੋ ਝਾਰਖੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਨੇ ਪਹਿਲਾਂ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ ਅਤੇ ਫਿਰ ਆਪਣਾ ਜੁਰਮ ਲੁਕਾਉਣ ਲਈ ਉਸ ਨੂੰ ਦੁਪੱਟੇ ਨਾਲ ਕਵਾਰਟਰ ਦੇ ਬਾਹਰ ਇਕ ਗਾਡਰ ਨਾਲ ਲਮਕਾ ਦਿੱਤਾ | ਇਸ ਮਾਮਲੇ ਸਬੰਧੀ ਡੀ.ਐਸ.ਪੀ. ਜਤਿੰਦਰ ਸਿੰਘ ਗਿੱਲ ਤੇ ਐਸ.ਐਚ.ਓ. ਥਾਣਾ ਸਿਟੀ ਮੋਗਾ ਵਰੁਣ ਕੁਮਾਰ ਨੇ ਦੱਸਿਆ ਕਿ ਬੱਚੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਦਇਆਨੰਦ ਨੂੰ ਮੌਕੇ 'ਤੇ ਗਿ੍ਫ਼ਤਾਰ ਕਰ ਲਿਆ ਤੇ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਦੀ ਜ਼ਮਾਨਤ ਅਰਜ਼ੀ ਰੱਦ <br/> ਅਗਲੀ ਖ਼ਬਰ ਸੱਤਾ ਦੇ ਨਸ਼ੇ ਵਿੱਚ ਘੂਕ ਸੁੱਤੀ ਪੰਜਾਬ ਸਰਕਾਰ ਨੂੰ ਬੀਨ ਵਜਾ ਜਗਾਉਣਗੇ ਐਨ. ਪੀ. ਐਸ ਮੁਲਾਜ਼ਮ
Ad Position 24