27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਦੀ ਜ਼ਮਾਨਤ ਅਰਜ਼ੀ ਰੱਦ <br/>

Ad Position 21
No active advertisement
ਅਜੀਤ ਡੈਸਕ 28-05-2026
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਗਿ੍ਫ਼ਤਾਰ ਕੀਤੇ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਕੇ.ਡੀ. ਚੌਧਰੀ ਅਤੇ ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਿੱਤ ਗਰਗ ਨੂੰ ਵਿਜੀਲੈਂਸ ਬਿਊਰੋ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ ਅਮਿਤ ਗਰਗ ਵਲੋਂ ਅੱਜ ਆਪਣੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ ਜਦਕਿ ਤੀਜੇ ਕਥਿਤ ਦੋਸ਼ੀ ਸੰਜੀਵ ਪ੍ਰਭਾਕਰ ਵਲੋਂ ਹਾਲ ਦੀ ਘੜੀ ਜ਼ਮਾਨਤ ਦੀ ਅਰਜ਼ੀ ਅਦਾਲਤ ਵਿਚ ਦਾਇਰ ਨਹੀਂ ਕੀਤੀ ਗਈ ਹੈ | ਅੱਜ ਕੇ.ਡੀ. ਚੌਧਰੀ ਦੀ ਜ਼ਮਾਨਤ ਦੀ ਅਰਜ਼ੀ ਨੂੰ ਲੈ ਕੇ ਅਦਾਲਤ ਵਿਚ ਜ਼ੋਰਦਾਰ ਬਹਿਸ ਹੋਈ | ਪਰ ਮਾਣਯੋਗ ਜੱਜ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕੇ.ਡੀ. ਚੌਧਰੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਵਿਅਕਤੀ ਦਾ ਕਤਲ ਅਗਲੀ ਖ਼ਬਰ ਮੋਗਾ 'ਚ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ
Ad Position 24