ਚੰਡੀਗੜ੍ਹ, 27 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਨਿਗਮ ਚੋਣਾਂ ਦੌਰਾਨ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਤੀਰੇ ਨੂੰ ਲੈ ਕੇ ਉਨ੍ਹਾਂ 'ਤੇ ਤਿੱਖਾ ਹਮਲਾ ਕੀਤਾ ਹੈ¢ 'ਆਪ' ਆਗੂ ਗੁਰਪ੍ਰਤਾਪ ਸਿੰਘ ਸੰਧੂ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਬਿੱਟੂ ਵਲੋਂ ਕੀਤੇ ਗਏ ਦੁਰਵਿਵਹਾਰ ਦੀ ਸਖ਼ਤ ਨਿਖੇਧੀ ਕੀਤੀ ਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਸ਼ਰਮਨਾਕ, ਨਿੰਦਣਯੋਗ ਅਤੇ ਅਸਵੀਕਾਰਨਯੋਗ ਕਰਾਰ ਦਿੱਤਾ¢ ਉਨ੍ਹਾਂ ਨੇ ਖ਼ਾਸ ਤੌਰ 'ਤੇ ਸੰਗਰੂਰ ਦੀ ਐਸ.ਐਸ.ਪੀ. ਨਵਜੋਤ ਕÏਰ ਗਰੇਵਾਲ ਪ੍ਰਤੀ ਬਿੱਟੂ ਵੱਲੋਂ ਕੀਤੀਆਂ ਟਿੱਪਣੀਆਂ 'ਤੇ ਇਤਰਾਜ਼ ਜਤਾਇਆ |