ਚੰਡੀਗੜ੍ਹ 27 ਮਈ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿਚ ਭਾਰਤੀ ਆਰਥਿਕਤਾ ਲਗਾਤਾਰ ਕਮਜ਼ੋਰ ਹੋ ਰਹੀ ਹੈ¢ ਉਨ੍ਹਾਂ ਕਿਹਾ ਕਿ ਭਾਜਪਾ ਦੇ 12 ਸਾਲਾਂ ਦੇ ਸ਼ਾਸਨ ਨੇ ਦੇਸ਼ ਨੂੰ ਆਰਥਿਕ ਮੰਦੀ, ਵਧਦੇ ਕਰਜ਼ੇ, ਮਹਿੰਗਾਈ, ਬੇਰੁਜ਼ਗਾਰੀ ਅਤੇ ਨਿਵੇਸ਼ਕਾਂ ਦੇ ਡਿੱਗਦੇ ਭਰੋਸੇ ਦੇ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ¢ ਜਾਰੀ ਕੀਤੇ ਇੱਕ ਬਿਆਨ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਦੇਸ਼ ਪ੍ਰਮੁੱਖ ਆਰਥਿਕ ਸੰਕੇਤਾਂ ਦੇ ਮਾਮਲੇ ਵਿੱਚ ਛੋਟੀਆਂ ਅਰਥਵਿਵਸਥਾਵਾਂ ਤੋਂ ਵੀ ਪਿੱਛੇ ਰਹਿ ਗਿਆ ਹੈ¢ ਉਨ੍ਹਾਂ ਕਿਹਾ ਕਿ ਤਾਈਵਾਨ ਦਾ ਮਾਰਕੀਟ ਕੈਪੀਟਲਾਈਜ਼ੇਸ਼ਨ ਹੁਣ ਭਾਰਤ ਨਾਲੋਂ ਅੱਗੇ ਲੰਘ ਗਿਆ ਹੈ¢ ਉਨ੍ਹਾਂ ਟਿੱਪਣੀ ਕੀਤੀ ਕਿ ਭੂਗੋਲਿਕ ਅਤੇ ਆਬਾਦੀ ਦੋਵਾਂ ਪੱਖੋਂ ਭਾਰਤ ਨਾਲੋਂ ਬਹੁਤ ਛੋਟਾ ਦੇਸ਼ ਅੱਗੇ ਲੰਘਣ ਵਿੱਚ ਕਾਮਯਾਬ ਰਿਹਾ ਹੈ, ਜਦੋਂ ਕਿ ਭਾਜਪਾ ਸਰਕਾਰ ਆਰਥਿਕ ਮੁੱਦਿਆਂ 'ਤੇ ਜਵਾਬਦੇਹੀ ਤੋਂ ਲਗਾਤਾਰ ਭੱਜ ਰਹੀ ਹੈ¢ ਪ੍ਰਧਾਨ ਮੰਤਰੀ ਮੋਦੀ ਨੂੰ ਹੁਣ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਕਿਵੇਂ ਸੰਭਾਲਣ ਦੀ ਯੋਜਨਾ ਬਣਾ ਰਹੇ ਹਨ¢ ਵਿੱਤ ਮੰਤਰੀ ਨੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਰਿਸਕ ਬਫਰ ਨਾਲ ਜੁੜੇ ਹਾਲ ਹੀ ਦੇ ਫੈਸਲੇ 'ਤੇ ਵੀ ਕੇਂਦਰ ਨੂੰ ਸਵਾਲ ਘੇਰੇ ਵਿਚ ਲਿਆ |