ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਅਤੇ ਪੰਥ ਨੂੰ ਡੂੰਘੇ ਸੰਕਟਾਂ ਵਿਚੋਂ ਕੱਢਣ ਲਈ ਸਮੂਹ ਪੰਜਾਬੀਆਂ ਨੂੰ ਸਾਂਝੇ ਸੰਘਰਸ਼ ਲਈ ਇਕੱਠੇ ਹੋਣ ਦੀ ਲੋੜ ਹੈ | ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਬਾਰੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਜਾਣੂ ਕਰਵਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਪਵੇਗੀ | ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ ਐਕਟ 2026)' ਨੂੰ ਲੈ ਕੇ ਪੰਥਕ ਸਫ਼ਾਂ ਵਿਚ ਪੈਦਾ ਹੋਏ ਸ਼ੰਕੇ ਅਤੇ ਵਿਵਾਦਾਂ ਨੂੰ ਦੂਰ ਕਰਨ ਲਈ ਸਮੂਹ ਪੰਥਕ ਧਿਰਾਂ ਅਤੇ ਜਥੇਬੰਦੀਆਂ ਨੂੰ ਸਾਂਝੀ ਰਾਇ ਬਣਾਉਣੀ ਚਾਹੀਦੀ ਹੈ | ਉਨ੍ਹਾਂ ਪੰਜਾਬ ਦੀਆਂ ਸਮੂਹ ਅਕਾਲੀ ਪਾਰਟੀਆਂ ਅਤੇ ਪੰਥਕ ਜਥੇਬੰਦੀਆਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਰਣਧੀਰ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ, ਭੁਪਿੰਦਰ ਸਿੰਘ ਸ਼ੇਖੂਪੁਰ, ਸੁਖਵੀਰ ਸਿੰਘ ਅਬਲੋਵਾਲ ਕੌਂਸਲਰ ਪਟਿਆਲਾ, ਹਰਵਿੰਦਰ ਸਿੰਘ ਡੰਡੋਆਂ ਮੈਂਬਰ ਬਲਾਕ ਸੰਮਤੀ, ਕੁਲਦੀਪ ਸਿੰਘ ਮੈਂਬਰ ਬਲਾਕ ਸੰਮਤੀ, ਖੁਸ਼ਵੰਤ ਸਿੰਘ ਢਿੱਲੋਂ, ਜਸਵਿੰਦਰਪਾਲ ਸਿੰਘ ਚੱਢਾ, ਗੁਰਚਰਨ ਸਿੰਘ ਕੌਲੀ, ਰਿੰਕੂ ਐਮ.ਸੀ. ਪਾਤੜਾਂ, ਕਰਮ ਸਿੰਘ, ਪਲਵਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ ਕਰਹੇੜੀ ਆਦਿ ਹਾਜ਼ਰ ਸਨ |