10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਅਗਲੇ ਦਿਨਾਂ 'ਚ ਮੌਸਮ ਰਹੇਗਾ ਖ਼ਰਾਬ

Ad Position 21
No active advertisement
ਅਜੀਤ ਡੈਸਕ 29-05-2026

ਅੰਮਿ੍ਤਸਰ, 28 ਮਈ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਦੇ ਬਹੁਤ ਸਾਰੇ ਇਲਾਕਿਆਂ 'ਚ ਗਰਮੀ ਦਾ ਪ੍ਰਭਾਵ ਬਰਕਰਾਰ ਰਿਹਾ ਪਰ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੇ ਕਾਰਨ ਪਿਛਲੇ ਦਿਨਾਂ ਦੇ ਮੁਕਾਬਲੇ ਅੱਜ ਗਰਮੀ ਕੁਝ ਘੱਟ ਰਹੀ | ਪੰਜਾਬ 'ਚ ਦਿਨ ਦੇ ਤਾਪਮਾਨ 'ਚ 1.0 ਡਿਗਰੀ ਸੈਲਸੀਅਸ ਤੋਂ ਲੈ ਕੇ 5.6 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਗਈ | ਇਸੇ ਦੌਰਾਨ ਪੰਜਾਬ ਦਾ ਫ਼ਰੀਦਕੋਟ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹਰਿਆਣਾ ਦੇ ਸਿਰਸਾ ਦਾ ਦਿਨ ਦੇ ਸਮੇਂ ਤਾਪਮਾਨ 45.4 ਡਿਗਰੀ ਸੈਲਸੀਅਸ ਰਿਹਾ | ਅਗਲੇ 24 ਘੰਟਿਆਂ ਸੰਬੰਧੀ ਮੌਸਮ ਵਿਭਾਗ ਵਲੋਂ ਕੀਤੀ ਗਈ ਭਵਿੱਖਬਾਣੀ 'ਚ 28 ਅਤੇ 31 ਮਈ ਨੂੰ ਹਨੇਰੀ ਤੂਫ਼ਾਨ ਆਉਣ ਗਰਜ ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕਰਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ | ਜਿਸ ਦੇ ਨਾਲ ਅਗਲੇ 4 ਦਿਨਾਂ 'ਚ ਦਿਨ ਦੇ ਤਾਪਮਾਨ 'ਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ | ਜਿਸ ਦੇ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਗਰਮੀ ਦੀ ਲਹਿਰ 'ਚ ਕਮੀ ਆਉਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਅਨੁਸਾਰ 28 ਮਈ ਨੂੰ ਕੁਝ ਥਾਵਾਂ 'ਤੇ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਣ ਅਤੇ ਕਈ ਇਲਾਕਿਆਂ 'ਚ ਗੜ੍ਹੇ ਪੈਣ ਦੀ ਸੰਭਾਵਨਾ ਹੈ | 28 ਮਈ ਨੂੰ ਵੱਖ-ਵੱਖ ਥਾਵਾਂ 'ਤੇ ਗਰਜ ਚਮਕ ਨਾਲ 70 ਤੋਂ 90 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਲਾਲ ਝੱਖੜ ਚੱਲਣ ਦੀ ਸੰਭਾਵਨਾ ਅਤੇ 30 ਮਈ ਨੂੰ 50 ਤੋਂ 60 ਕਿੱਲੋਮੀਟਰ ਪ੍ਰਤੀ ਘੰਟੇ ਦੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ | ਇਸੇ ਤਰ੍ਹਾਂ ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਇਸੇ ਦੌਰਾਨ ਤੇਜ਼ ਹਨੇਰੀਆਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਵੋਟਾਂ ਦੀ ਗਿਣਤੀ ਦੀ ਮੰਗ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਵਫ਼ਦ ਵਲੋ... ਅਗਲੀ ਖ਼ਬਰ ਪਾਵਨ ਸਰੂਪ ਮਾਮਲੇ 'ਚ ਸ਼੍ਰੋਮਣੀ ਕਮੇਟੀ ਨਹੀਂ ਕਰ ਰਹੀ ਸਹਿਯੋਗ-ਐਸ.ਆਈ.ਟੀ. ਨੇ ਹਾਈ ਕੋਰਟ ਨੂੰ ਦੱਸਿਆ <br/>
Ad Position 24