10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਵਜੋਤ ਕੌਰ ਸਿੱਧੂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਸਮਰਥਨ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ 31 ਮੈਂਬਰੀ ਜਥੇ 'ਚ ਕੀਤੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 29-05-2026
ਐੱਸ. ਏ. ਐੱਸ. ਨਗਰ, 28 ਮਈ (ਤਰਵਿੰਦਰ ਸਿੰਘ ਬੈਨੀਪਾਲ)-ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ 'ਚ ਅੱਜ ਬੀਬੀ ਨਵਜੋਤ ਕੌਰ ਸਿੱਧੂ ਵਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਕੌਮੀ ਇਨਸਾਫ਼ ਮੋਰਚੇ ਦੇ ਪ੍ਰੈੱਸ ਸਕੱਤਰ ਰਵਿੰਦਰ ਸਿੰਘ ਵਜੀਦਪੁਰ ਨੇ ਦੱਸਿਆ ਕਿ ਇਸ ਮੌਕੇ ਬੀਬੀ ਨਵਜੋਤ ਕੌਰ ਸਿੱਧੂ ਨੇ ਕੌਮੀ ਇਨਸਾਫ਼ ਮੋਰਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ 31 ਮੈਂਬਰੀ ਜਥੇ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਨੂੰ ਰਿਹਾਅ ਨਾ ਕਰਨਾ ਦੇਸ਼ ਦੇ ਨਾਗਰਿਕਾਂ ਨਾਲ ਵੱਡੀ ਬੇਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰੀ ਲਈ ਉਹ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਹਮਾਇਤ ਕਰਦੇ ਹਨ, ਉਥੇ ਹੀ ਮੋਰਚੇ ਦੀਆਂ ਮੰਗਾਂ ਦੀ ਸਫ਼ਲਤਾ ਲਈ ਪੂਰਾ ਸਹਿਯੋਗ ਕਰਨਗੇ ਕਿਉਂਕਿ ਸਿਆਸਤ ਦਾ ਅਰਥ ਆਮ ਲੋਕਾਂ ਦੀ ਸੁਰੱਖਿਆ ਤੇ ਮੁਸ਼ਕਿਲਾਂ ਦਾ ਹੱਲ ਹੁੰਦਾ ਹੈ | ਇਸ ਤੋਂ ਬਾਅਦ ਨਵਜੋਤ ਕੌਰ ਸਿੱਧੂ 31 ਮੈਂਬਰੀ ਜਥੇ 'ਚ ਸ਼ਾਮਿਲ ਹੋ ਕੇ ਪੁਲਿਸ ਬੈਰੀਕੇਡਾਂ ਕੋਲ ਰੋਜ਼ਾਨਾ ਦਿੱਤੇ ਜਾਣ ਵਾਲੇ ਧਰਨੇ 'ਚ ਬੈਠੇ | ਇਸ ਮੌਕੇ ਬਲਵਿੰਦਰ ਸਿੰਘ ਕਾਲਾ, ਬਲਜੀਤ ਸਿੰਘ ਭਾਊ, ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਵਜੀਦਪੁਰ, ਪਾਲ ਸਿੰਘ ਘੜੂੰਆਂ, ਪਰਮਜੀਤ ਸਿੰਘ ਖ਼ਾਲਸਾ, ਅਵਤਾਰ ਸਿੰਘ ਬੁੜੈਲ ਤੇ ਰੇਸ਼ਮ ਸਿੰਘ ਖਰੜ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 2 ਕੈਡਿਟ ਅਰਪਿਤ ਤੇ ਵਿਸ਼ੇਸ਼ ਸੂਦ ਭਾਰਤੀ ਜਲ ਸੈਨਾ 'ਚ ਬਣੇ ਅਫ਼ਸਰ ਅਗਲੀ ਖ਼ਬਰ ਭਾਜਪਾ ਵਲੋਂ ਨਵਾਂ ਪ੍ਰਧਾਨ ਐਲਾਨਣ ਮਗਰੋਂ ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਨੂੰ ਲੈ ਕੇ ਵਿਉਂਤਬੰਦੀ ਸ਼ੁਰੂ
Ad Position 24