ਚੰਡੀਗੜ੍ਹ, 28 ਮਈ( ਅਜੀਤ ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਸੂਬਾ ਪ੍ਰਧਾਨ ਨਿਯੁਕਤ ਕਰਨ 'ਤੇ ਤੰਜ ਕੱਸਿਆ ਹੈ | ਵੜਿੰਗ ਨੇ ਕਿਹਾ ਕਿ ਭਾਜਪਾ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਉਣਾ ਆਪਣੇ ਆਪ ਵਿਚ ਪੰਜਾਬ ਵਿਚ ਪਾਰਟੀ ਦੀ ਹਾਲਤ ਬਿਆਨ ਕਰਦਾ ਹੈ | ਉਨ੍ਹਾਂ ਨੇ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਵਿਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ, ਉਸ ਨੂੰ ਆਪਣੇ ਹੀ ਘਰ 'ਚੋਂ ਸੂਬੇ ਦੀ ਅਗਵਾਈ ਕਰਨ ਲਈ ਕੋਈ ਯੋਗ ਵਿਅਕਤੀ ਨਹੀਂ ਮਿਲ ਰਿਹਾ |