02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੰਜਾਬ ਭਰ ਦੇ ਸਰਕਾਰੀ ਸੇਵਾ ਕੇਂਦਰਾਂ ਦੇ 2100 ਤੋਂ ਵੱਧ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਤਨਖਾਹਾਂ 'ਚ ਵਾਧਾ ਤੇ ਪੱਕੇ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 29-05-2026
ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਸਰਕਾਰੀ ਸੇਵਾ ਕੇਂਦਰਾਂ (ਸੁਵਿਧਾ ਸੈਂਟਰਾਂ) ਦੇ ਸਮੁੱਚੇ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਹਨ, ਜਿਸ ਕਾਰਨ ਇਨ੍ਹਾਂ ਸੇਵਾ ਕੇਂਦਰਾਂ ਤੋਂ ਮਿਲਦੀਆਂ ਸੈਂਕੜੇ ਲੋਕ ਸੇਵਾਵਾਂ ਠੱਪ ਹਨ | ਹੜਤਾਲ ਕਾਰਨ ਲੋਕਾਂ ਨੂੰ ਸੇਵਾ ਕੇਂਦਰਾਂ ਤੋਂ ਬੇਰੰਗ ਮੁੜਣਾ ਪੈ ਰਿਹਾ ਹੈ | ਪੰਜਾਬ ਸੇਵਾ ਕੇਂਦਰ ਮੁਲਾਜ਼ਮ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਉਪ-ਪ੍ਰਧਾਨ ਮੋਹਿਨੀ ਸ਼ਰਮਾ ਅਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਜਿੰਨੀ ਸ਼ਰਮਾ ਨੇ ਦੱਸਿਆ ਕਿ ਅਗਸਤ 2016 ਤੋਂ ਪੰਜਾਬ ਅੰਦਰ ਸੇਵਾ ਕੇਂਦਰਾਂ ਦੀ ਹੋਈ ਸਥਾਪਨਾ ਦੇ ਸਮੇਂ ਤੋਂ ਉਨ੍ਹਾਂ ਨੂੰ ਨਿਗੂਣੀ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲ ਰਹੀ ਹੈ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਿਲ ਚੱਲ ਰਿਹਾ ਹੈ, ਇਸ ਤੋਂ ਇਲਾਵਾ ਉਨ੍ਹਾਂ ਨੂੰ ਪਿਛਲੇ 10 ਸਾਲਾਂ ਦਾ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਪੱਕਾ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਉਹ ਪਿਛਲੇ ਕਾਫੀ ਸਮੇਂ ਤੋਂ ਸਰਕਾਰਾਂ ਦਾ ਦਰਵਾਜ਼ਾ ਖੜਕਾ ਰਹੇ ਹਨ | ਇਸੇ ਰੋਸ ਵਜੋਂ ਪੰਜਾਬ ਭਰ ਦੇ ਸੇਵਾ ਕੇਂਦਰਾਂ ਦੇ ਸਮੁੱਚੇ 2150 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਲਈ ਮਜ਼ਬੂਰ ਹੋਏ ਹਨ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਤੋਂ ਸੂਬੇ ਦੇ ਵੱਖ-ਵੱਖ 24-25 ਸਰਕਾਰੀ ਮਹਿਕਮਿਆਂ ਨਾਲ ਜੁੜੀਆਂ ਵੱਖ-ਵੱਖ ਤਰ੍ਹਾਂ ਦੀਆਂ 439 ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜੋ ਅੱਜ ਤੋਂ ਠੱਪ ਕਰ ਦਿੱਤੀਆਂ ਹਨ | ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਇਹ ਹੜਤਾਲ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐਸ.ਈ. ਵਿਵਾਦ 'ਤੇ ਰਾਹੁਲ ਗਾਂਧੀ ਨੇ ਚੁੱਕੇ ਸਵਾਲ <br/> ਅਗਲੀ ਖ਼ਬਰ ਗੁਰਇੱਕਪ੍ਰੀਤ ਸਿੰਘ ਨੇ ਪੈਨਸਿਲਵੇਨੀਆ ਸਟੇਟ 'ਵਰਸਿਟੀ ਤੋਂ ਇਕ ਲੱਖ ਡਾਲਰ ਦੀ ਸਕਾਲਰਸ਼ਿਪ ਕੀਤੀ ਹਾਸਿਲ <br/>
Ad Position 24
No active advertisement