10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਰੈਲੀ

Ad Position 21
No active advertisement
ਅਜੀਤ ਡੈਸਕ 30-05-2026
ਜਲੰਧਰ, 29 ਮਈ (ਐੱਮ.ਐੱਸ. ਲੋਹੀਆ)– ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪੱਧਰੀ ਰੈਲੀ ਹੋਈ, ਜਿਸ 'ਚ ਵੱਡੀ ਗਿਣਤੀ 'ਚ ਕਿਰਤੀਆਂ-ਕਿਸਾਨਾਂ ਨੇ ਹਿੱਸਾ ਲਿਆ, ਜਿਨ੍ਹਾਂ ਲਾਲ ਝੰਡਿਆਂ ਨਾਲ ਦੇਸ਼ ਭਗਤ ਪੰਡਿਤ ਕਿਸ਼ੋਰੀ ਲਾਲ ਦੇ ਬੁੱਤ ਤੱਕ ਪ੍ਰਭਾਵਸ਼ਾਲੀ ਮੁਜ਼ਾਹਰਾ ਕੀਤਾ | ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਮੇਜਰ ਸਿੰਘ ਭਿੱਖੀਵਿੰਡ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸਤਪਾਲ ਸਿੰਘ ਬਨੂੜ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਰਾਸ਼ਟਰੀ ਪ੍ਰਧਾਨ ਡਾ. ਅਸ਼ੋਕ ਕੁਮਾਰ ਧਾਵਲੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਭਾਰਤ ਅਤੇ ਅਮਰੀਕਾ ਦਰਮਿਆਨ ਕੀਤਾ ਵਪਾਰ ਸਮਝੌਤਾ ਦੇਸ਼ ਦੀ ਆਰਥਿਕਤਾ ਅਤੇ ਖੇਤੀ ਨੂੰ ਬਰਬਾਦ ਕਰਕੇ ਰੱਖ ਦੇਵੇਗਾ | ਉਨ੍ਹਾਂ ਕਿਹਾ ਕਿ ਅੱਜ ਦੇਸ਼ 'ਚ ਭਾਜਪਾ-ਆਰ.ਐੱਸ.ਐੱਸ. ਦੁਆਰਾ ਫ਼ਿਰਕੂ ਅਤੇ ਫਾਸ਼ੀਵਾਦੀ ਤਾਕਤਾਂ ਦੇ ਏਜੰਡੇ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜੋ ਸਮਾਜ 'ਚ ਫ਼ਿਰਕੂ ਜ਼ਹਿਰ ਫ਼ੈਲਾਅ ਰਹੀਆਂ ਹਨ | ਡਾ. ਧਾਵਲੇ ਨੇ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਕਿ ਸਥਾਨਕ ਪੱਧਰ 'ਤੇ ਸੰਘਰਸ਼ਾਂ ਨੂੰ ਤਿੱਖਾ ਕਰਨ ਅਤੇ ਕਿਸਾਨਾਂ-ਖੇਤ ਮਜ਼ਦੂਰਾਂ ਦੀ ਤਾਕਤ ਨੂੰ ਜਥੇਬੰਦਕ ਤੌਰ 'ਤੇ ਮਜ਼ਬੂਤ ਕਰਨ | ਇਸ ਮੌਕੇ 'ਤੇ ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬੀਆਂ ਦੀਆਂ ਆਸਾਂ 'ਤੇ ਖ਼ਰ੍ਹੀ ਨਹੀਂ ਉੱਤਰੀ, ਜਿਸ ਕਰਕੇ ਅੱਜ ਸੂਬੇ ਦੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਸਮੇਤ ਹਰ ਵਰਗ ਦੇ ਲੋਕ ਸੰਘਰਸ਼ਾਂ ਦੇ ਰਾਹ ਪਏ ਹੋਏ ਹਨ | ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਰਾਸ਼ਟਰੀ ਜੁਆਇੰਟ ਸਕੱਤਰ ਡਾ. ਵਿਕਰਮ ਸਿੰਘ ਨੇ ਕਿਹਾ ਕਿ ਅੱਜ ਦੇਸ਼ ਦੇ ਪੇਂਡੂ ਖ਼ੇਤਰ ਦੇ ਮਜ਼ਦੂਰਾਂ ਕੋਲ ਰੁਜ਼ਗਾਰ ਦਾ ਕੋਈ ਵਸੀਲਾ ਨਹੀਂ | ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਨਾਲ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਮੇਜਰ ਸਿੰਘ ਭਿੱਖੀਵਿੰਡ, ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸਤਪਾਲ ਸਿੰਘ ਬਨੂੜ, ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਖੇੜੀ ਨੇ ਮੰਗ ਕੀਤੀ ਕਿ ਮਗਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਬਿਜਲੀ ਬਿੱਲ ਵਾਪਸ ਲਿਆ ਜਾਵੇ, ਬੀਜ ਬਿੱਲ ਵਾਪਸ ਲਿਆ ਜਾਵੇ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ, ਆਬਾਦਕਾਰ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਜਾਣ, ਖੇਤ ਮਜ਼ਦੂਰਾਂ ਅਤੇ ਹੋਰ ਗਰੀਬਾਂ ਨੂੰ ਰਿਹਾਇਸ਼ੀ ਪਲਾਟ ਦਿੱਤੇ ਜਾਣ ਅਤੇ ਮੁਕਤ ਵਪਾਰ ਸੰਧੀਆਂ ਰੱਦ ਕੀਤੀਆਂ ਜਾਣ | ਇਸ ਮੌਕੇ ਭੂਪ ਚੰਦ ਚੰਨੋਂ, ਗੁਰਮੇਸ਼ ਸਿੰਘ, ਸੁਖਪ੍ਰੀਤ ਸਿੰਘ ਜੌਹਲ, ਗੁਰਦਰਸ਼ਨ ਸਿੰਘ ਖਾਸਪੁਰ, ਸਵਰਨਜੀਤ ਸਿੰਘ ਦਲਿਓ, ਸੋਢੀ ਲਾਲ ਉੱਪਲ ਭੂਪਾ, ਹਰਬੰਸ ਸਿੰਘ ਧੂਤ, ਸਤਨਾਮ ਸਿੰਘ ਬੜੈਚ, ਧਰਮਪਾਲ ਸਿੰਘ ਸੀਲ, ਗੁਰਨੇਕ ਸਿੰਘ ਭੱਜਲ, ਜਸਵੀਰ ਸਿੰਘ ਝਬਾਲ, ਹੁਸਨ ਸਿੰਘ ਮਾਂਗਟ, ਸੁਰਜੀਤ ਸਿੰਘ ਗਗੜਾ, ਜਸਵਿੰਦਰ ਸਿੰਘ ਢੇਰ, ਲਖਵਿੰਦਰ ਸਿੰਘ ਮਰੜ, ਬਲਦੇਵ ਸਿੰਘ ਲਤਾਲਾ, ਡਾ. ਗੁਰਵਿੰਦਰ ਸਿੰਘ, ਮੇਜਰ ਸਿੰਘ ਮੁਕਤਸਰ, ਤੇਜਾ ਸਿੰਘ ਬੜੈਚ, ਨਿੱਕਾ ਸਿੰਘ ਖੇੜਾ, ਹੀਰਾ ਸਿੰਘ, ਰਜਿੰਦਰ ਸਿੰਘ ਡੋਡ, ਡੀ.ਵਾਈ.ਐੱਫ.ਆਈ. ਦੇ ਸੂਬਾ ਸਕੱਤਰ ਸੁਖਦੀਪ ਸਿੰਘ ਗਰੇਵਾਲ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੱਚਾ ਤੇਲ ਸਸਤਾ ਹੋਣ 'ਤੇ ਵੀ ਤੇਲ ਕੀਮਤਾਂ ਨੂੰ ਬਰੇਕਾਂ ਲੱਗਣੀਆਂ ਆਸਾਨ ਨਹੀਂ <br/> ਅਗਲੀ ਖ਼ਬਰ ਨਗਰ ਨਿਗਮ ਮੋਗਾ ਦੀਆਂ ਚੋਣਾਂ 'ਚ 'ਆਪ' ਦੀ 30 ਸੀਟਾਂ ਨਾਲ ਵੱਡੀ ਜਿੱਤ <br/>
Ad Position 24