10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਰਾਜਪਾਲ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 30-05-2026
ਚੰਡੀਗੜ੍ਹ, 29 ਮਈ (ਸੰਦੀਪ ਕੁਮਾਰ ਮਾਹਨਾ)– ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਲੋਕ ਭਵਨ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਭਾਜਪਾ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੀ ਰਾਜਪਾਲ ਨਾਲ ਇਹ ਪਹਿਲੀ ਅਹਿਮ ਮੁਲਾਕਾਤ ਹੈ | ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਹਾਲਾਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੇ ਨਾਲ ਹੀ ਸੂਬੇ ਦੇ ਵਿਕਾਸ, ਸਰਹੱਦੀ ਸੁਰੱਖਿਆ, ਨਸ਼ਿਆਂ ਦੀ ਸਮੱਸਿਆ, ਉਦਯੋਗਿਕ ਹਾਲਾਤ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਵੀ ਗੰਭੀਰ ਚਰਚਾ ਹੋਈ | ਕੇਵਲ ਸਿੰਘ ਢਿੱਲੋਂ ਨੇ ਰਾਜਪਾਲ ਕਟਾਰੀਆ ਨੂੰ ਪੰਜਾਬ ਦੇ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਅਤੇ ਭਾਜਪਾ ਦੀਆਂ ਆਗਾਮੀ ਤਰਜੀਹਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ | ਕਿਸਾਨੀ ਖੇਤਰ ਨਾਲ ਜੁੜੇ ਮਸਲਿਆਂ, ਫਸਲੀ ਵਿਭਿੰਨਤਾ ਅਤੇ ਪਾਣੀ ਦੇ ਘਟਦੇ ਪੱਧਰ ਬਾਰੇ ਵੀ ਵਿਚਾਰ ਕੀਤਾ ਗਿਆ | ਰਾਜਪਾਲ ਨੇ ਇਸ ਮੌਕੇ ਪੰਜਾਬ ਦੀ ਸ਼ਾਂਤੀ, ਭਾਈਚਾਰੇ ਅਤੇ ਵਿਕਾਸ ਲਈ ਸਾਂਝੇ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਲੋਕ-ਹਿੱਤ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਸਿਆਸੀ ਵਰਗਾਂ 'ਚ ਇਸ ਮੁਲਾਕਾਤ ਨੂੰ ਪੰਜਾਬ ਭਾਜਪਾ ਦੀ ਭਵਿੱਖੀ ਰਣਨੀਤੀ ਅਤੇ ਸੰਗਠਨਾਤਮਕ ਸਰਗਰਮੀਆਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ | ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਰਜ਼ਨੀਸ਼ ਧੀਮਾਨ ਤੋਂ ਇਲਾਵਾ ਨਰਿੰਦਰ ਸਿੰਘ ਮੱਲੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰ ਯੂਨੀਅਨ ਵਲੋਂ ਪਸ਼ੂ ਪਾਲਣ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਬਰਨਾਲਾ 'ਚ 'ਆਪ' ਨੇ 36, ਭਾਜਪਾ ਨੇ 7, ਕਾਂਗਰਸ ਨੇ 2 ਅਤੇ 5 ਵਾਰਡਾਂ 'ਚ ਆਜ਼ਾਦ ਉਮੀਦਵਾਰਾਂ ਨੇ ਜਿੱਤ ਕੀਤੀ ਹਾਸਲ...
Ad Position 24