09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਾਬਕਾ ਵਿਦਿਆਰਥਣ ਨਿਸ਼ਾ ਭਾਰਤੀ ਜਲ ਸੈਨਾ ਵਿਚ ਅਫ਼ਸਰ ਵਜੋਂ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 30-05-2026
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਮੁਹਾਲੀ ਦੀ ਇਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿਚ ਸਬ ਲੈਫ਼ਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ | ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਤੇ ਪਰਿਵਾਰ ਦਾ ਮਾਣ ਵਧਾਇਆ | ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫ਼ਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵਲੋਂ ਕੀਤਾ ਗਿਆ | ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿਚ ਕਮਿਸ਼ਨ ਹਾਸਿਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸਬ ਲੈਫ਼ਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਿਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ | ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ. ਵੀ. ਐਸ. ਐਮ. (ਸੇਵਾਮੁਕਤ) ਨੇ ਸਬ ਲੈਫ਼ਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੱਚੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਦੋ ਕਾਬੂ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਪਿਆ ਮੀਂਹ <br/>
Ad Position 24