ਲੁਧਿਆਣਾ, 29 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਜੇ ਗਾਂਧੀ ਕਾਲੋਨੀ ਵਿਚ ਇਕ 12 ਸਾਲ ਦੀ ਬੱਚੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸੰਬੰਧੀ ਐਸ.ਐਚ.ਓ. ਗਗਨਦੀਪ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਬੱਚੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸੰਬੰਧੀ ਪੁਲਿਸ ਵਲੋਂ ਅਨੂਪ (40) ਪੁੱਤਰ ਰੁਤਾਸ ਵਾਸੀ ਸੰਜੇ ਗਾਂਧੀ ਕਾਲੋਨੀ, ਸ਼ਿੰਦਾ (40) ਪੁੱਤਰ ਪ੍ਰਕਾਸ਼ ਵਾਸੀ ਸੰਜੇ ਗਾਂਧੀ ਕਾਲੋਨੀ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਬੱਚੀ ਦੇ ਰਿਸ਼ਤੇ ਵਿਚ ਚਾਚੇ ਲੱਗਦੇ ਹਨ ਅਤੇ ਅਕਸਰ ਉਨ੍ਹਾਂ ਦੇ ਘਰ ਆਉਂਦੇ ਜਾਂਦੇ ਰਹਿੰਦੇ ਸਨ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਦੇ ਮਾਪੇ ਕੰਮ 'ਤੇ ਚਲੇ ਜਾਂਦੇ ਸਨ ਅਤੇ ਇਹ ਦੋਵੇਂ ਬੱਚੀ ਨੂੰ ਬਹਾਨੇ ਨਾਲ ਆਪਣੇ ਕੋਲ ਬੁਲਾ ਕੇ ਨੇੜੇ ਸਥਿਤ ਝੁੱਗੀਆਂ ਵਿਚ ਲੈ ਜਾਂਦੇ ਸਨ ਜਿੱਥੇ ਬੱਚੀ ਨਾਲ ਜਬਰ ਜਨਾਹ ਕਰਦੇ ਸਨ, ਜਦੋਂ ਇਸ ਸਬੰਧੀ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਪੁਲਿਸ ਵਲੋਂ ਪੀੜਤ ਬੱਚੀ ਦੀ ਡਾਕਟਰੀ ਜਾਂਚ ਵੀ ਕਰਵਾਈ ਜਾ ਰਹੀ ਹੈ |