ਚੰਡੀਗੜ੍ਹ, 29 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਿਊਾਸਪਲ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸੱਤਾ ਦੀ ਦੁਰਵਰਤੋਂ ਅਤੇ ਸਰਕਾਰੀ ਮਸ਼ੀਨਰੀ ਦੇ ਗਲਤ ਇਸਤੇਮਾਲ ਦੇ ਬਾਵਜੂਦ ਡਟ ਕੇ ਮੁਕਾਬਲਾ ਕਰਨ ਲਈ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ | ਵੜਿੰਗ ਨੇ ਕਿਹਾ ਕਿ ਇਹ ਨਤੀਜੇ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਅਸਲ ਦਰਪਣ ਨਹੀਂ ਹਨ, ਕਿਉਂਕਿ ਲੋਕ ਪੂਰੀ ਤਰ੍ਹਾਂ ਸੱਤਾਧਾਰੀ ਪਾਰਟੀ ਦੇ ਖ਼ਿਲਾਫ਼ ਹਨ | ਉਨ੍ਹਾਂ ਨੇ ਕਿਹਾ ਕਿ ਅਸਲੀ ਮੁਕਾਬਲਾ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ 2027 ਦੀਆਂ ਚੋਣਾਂ ਵਿਚ ਹੋਵੇਗਾ ਅਤੇ ਉਸ ਵੇਲੇ 'ਆਪ' ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ |