ਚੰਡੀਗੜ੍ਹ, 29 ਮਈ (ਅਜੀਤ ਬਿਊਰੋ) - ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ | ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਸੋਸ਼ਲ ਮੀਡੀਆ 'ਤੇ ਚੱਲੀਆਂ ਖ਼ਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਐਸ.ਪੀ. ਹੈਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ |