ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸੌਦਾਨ ਸਿੰਘ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 30-05-2026
ਚੰਡੀਗੜ੍ਹ, 29 ਮਈ (ਸੰਦੀਪ ਕੁਮਾਰ ਮਾਹਨਾ)– ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਮੁਲਾਕਾਤ ਕਰਦਿਆਂ ਸੰਗਠਨਾਤਮਕ ਮਸਲਿਆਂ ਅਤੇ ਪੰਜਾਬ ਵਿਚ ਪਾਰਟੀ ਦੀਆਂ ਆਉਣ ਵਾਲੀਆਂ ਰਣਨੀਤੀਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਹ ਮੁਲਾਕਾਤ ਚੰਡੀਗੜ੍ਹ ਦੇ ਸੈਕਟਰ 33 ਸਥਿਤ ਭਾਜਪਾ ਦਫ਼ਤਰ ਵਿਖੇ ਹੋਈ, ਜਿਸ 'ਚ ਭਾਜਪਾ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੀ ਮੌਜੂਦ ਰਹੇ | ਮੁਲਾਕਾਤ ਦੌਰਾਨ ਪੰਜਾਬ ਅਤੇ ਚੰਡੀਗੜ੍ਹ 'ਚ ਭਾਜਪਾ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ, ਕਾਰਕੁਨਾਂ ਨਾਲ ਤਾਲਮੇਲ ਵਧਾਉਣ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸੌਦਾਨ ਸਿੰਘ ਨੇ ਕਿਹਾ ਕਿ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਉਸ ਦੇ ਸਮਰਪਿਤ ਕਾਰਕੁੰਨ ਹਨ | ਉਨ੍ਹਾਂ ਨੇ ਕਾਰਕੰੁਨਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ | ਮੀਟਿੰਗ ਦੌਰਾਨ ਆਪਸੀ ਸਨੇਹ, ਸੰਗਠਨ ਪ੍ਰਤੀ ਵਚਨਬੱਧਤਾ ਅਤੇ ਦੇਸ਼ ਸੇਵਾ ਦੀ ਭਾਵਨਾ ਸਪੱਸ਼ਟ ਤੌਰ 'ਤੇ ਦੇਖਣ ਨੂੰ ਮਿਲੀ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ ਦਾ ਸੁਪਰਡੈਂਟ ਲੇਖਾ ਮੰਡਲ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਕਾਬੂ <br/> ਅਗਲੀ ਖ਼ਬਰ ਨਗਰ ਨਿਗਮ ਬਰਨਾਲਾ 'ਚ 'ਆਪ' ਨੇ ਮਾਰੀ ਬਾਜ਼ੀ <br/>
Ad Position 24
No active advertisement