11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਦਲ ਖ਼ਾਲਸਾ ਵਲੋਂ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਦਾ ਸੱਦਾ

Ad Position 21
No active advertisement
ਅਜੀਤ ਡੈਸਕ 31-05-2026
ਅੰਮਿ੍ਤਸਰ, 30 ਮਈ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਜਥੇਬੰਦੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਫੌਜੀ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਅੰਮਿ੍ਤਸਰ ਬੰਦ ਦਾ ਸੱਦਾ ਦਿੰਦਿਆਂ 5 ਜੂਨ ਦੀ ਸ਼ਾਮ ਨੂੰ ਅੰਮਿ੍ਤਸਰ ਵਿਖੇ ਹੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਣ ਦਾ ਵੀ ਐਲਾਨ ਕੀਤਾ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਤੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਜੂਨ 1984 ਘੱਲੂਘਾਰੇ ਸਮੇਂ ਅੰਮਿ੍ਤਸਰ ਦੀ ਪਵਿੱਤਰ ਧਰਤੀ 'ਤੇ ਹੋਈ ਅਸਾਵੀਂ ਜੰਗ ਦੌਰਾਨ ਨਿਰਦੋਸ਼ਾਂ ਦਾ ਖ਼ੂਨ ਇਸੇ ਧਰਤੀ 'ਤੇ ਡੁੱਲਿਆ ਸੀ | ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਬੰਦ ਪ੍ਰਤੀ ਲੋਕਾਂ ਵਿਚ ਚੇਤਨਤਾ ਪੈਦਾ ਕਰਨ ਅਤੇ ਉਨ੍ਹਾਂ ਦਾ ਸਹਿਯੋਗ ਲੈਣ ਦੇ ਮੰਤਵ ਨਾਲ ਦਲ ਖਾਲਸਾ ਵਲੋਂ ਜਨਤਕ ਮੁਹਿੰਮ ਦੀ ਸ਼ੁਰੂਆਤ 1 ਜੂਨ ਤੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜੂਨ '84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 5 ਜੂਨ ਦੀ ਸ਼ਾਮ ਨੂੰ 5 ਵਜੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਸ਼ਾਲ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਿਆ ਜਾਵੇਗਾ ਤੇ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ | ਇਸ ਮੌਕੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਕੱਤਰ ਰਣਬੀਰ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ <br/> ਅਗਲੀ ਖ਼ਬਰ ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 2 ਜੂਨ ਤੋਂ-ਡਾ: ਇੰਦਰਜੀਤ ਕੌਰ...
Ad Position 24