11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਅਕਾਲੀ ਦਲ (ਪੁਨਰ ਸੁਰਜੀਤ) ਕੱਲ੍ਹ ਦੇਵੇਗਾ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 31-05-2026

ਸੰਗਰੂਰ, 30 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਹੱਕਾਂ, ਲੋਕਾਂ ਦੇ ਮਸਲਿਆਂ ਤੇ ਪੰਥਕ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ਸ਼ੀਲ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੀ ਜੂਨ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮਸਲੇ, ਬੰਦੀ ਸਿੰਘਾਂ ਦੀ ਰਿਹਾਈ, ਦਿਨੋ ਦਿਨ ਵੱਧ ਰਹੀ ਮਹਿੰਗਾਈ ਰਸੋਈ ਗੈੱਸ ਤੇ ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ, ਬੇਰੁਜ਼ਗਾਰੀ ਵਿਚ ਬੇਤਹਾਸ਼ਾ ਵਾਧਾ ਤੇ ਪੰਜਾਬ ਸਿਰ ਲਗਾਤਾਰ ਚੜ੍ਹ ਰਹੇ ਕਰਜ਼ੇ ਨੂੰ ਲੈ ਕੇ ਪੰਜਾਬ ਦਾ ਹਰ ਵਾਸੀ ਚਿੰਤਤ ਹੈ ਸਿਤਮ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਲੋਕ ਮੁੱਦਿਆਂ ਪ੍ਰਤੀਰਤਾ ਵੀ ਗੰਭੀਰ ਨਹੀਂ ਹੈ ਇਹ ਸਰਕਾਰ ਹਰ ਮਹੀਨੇ ਕਰਜ਼ੇ ਚੁੱਕ ਕੇ ਡੰਗ ਟਪਾ ਰਹੀ ਹੈ | ਸ: ਢੀਂਡਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਪੰਜਾਬ ਦੇ ਅਸਲ ਮੁੱਦਿਆਂ ਵੱਲ ਧਿਆਨ ਦਿਵਾਉਣ ਲਈ ਪੰਜਾਬ ਦੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਹੈ | ਉਨ੍ਹਾਂ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ, ਵਰਕਰਾਂ ਅਤੇ ਪੰਜਾਬ ਦੇ ਦਰਦ ਨੂੰ ਮਹਿਸੂਸ ਕਰਨ ਵਾਲੇ ਲੋਕਾਂ ਨੂੰ ਪਹਿਲੀ ਜੂਨ ਦਿਨ ਸੋਮਵਾਰ ਨੂੰ ਸਵੇਰੇ 8:30 ਵਜੇ ਸਰਕਾਰੀ ਰੈਸਟ ਹਾਊਸ ਵਿਖੇ ਵੱਡੀ ਗਿਣਤੀ ਵਿਚ ਪੁੱਜਣ ਦਾ ਸੱਦਾ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਰਾਮਪਾਲ ਸਿੰਘ ਬਹਿਣੀਵਾਲ, ਸ਼ਹਿਰੀ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ, ਪਿ੍ਤਪਾਲ ਪਾਲੀ ਸੰਦੀਪ ਦਾਨੀਆ, ਵਿਜੇ ਲੰਕੇਸ਼, ਗੁਰਮੀਤ ਸਿੰਘ ਜੌਹਲ ਵਰਿੰਦਰਪਾਲ ਸਿੰਘ ਟੀਟੂ, ਏ.ਪੀ.ਬਾਬਾ ਤੇ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 20 ਲੱਖ ਤੋਂ ਵੱਧ ਮਾਪਿਆਂ ਨੇ 'ਸਿੱਖਿਆ ਦਾ ਮਹਾਂ ਜਸ਼ਨ' ਵਿਚ ਕੀਤੀ ਸ਼ਮੂਲੀਅਤ-ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਫਗਵਾੜਾ ਨੇੜੇ ਆਰ. ਟੀ. ਆਈ. ਕਾਰਕੁੰਨ ਦੀ ਗੋਲੀਆਂ ਮਾਰ ਕੇ ਹੱਤਿਆ <br/>
Ad Position 24