11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਭਾਜਪਾ ਜਾਂ ਬਾਦਲ ਦਲ ਨਾਲ ਚੋਣ ਗੱਠਜੋੜ ਨਹੀਂ ਹੋਣਾ ਚਾਹੀਦਾ-ਝੰੂਦਾਂ

Ad Position 21
No active advertisement
ਅਜੀਤ ਡੈਸਕ 31-05-2026
ਸੰਗਰੂਰ, 30 ਮਈ (ਸੁਖਵਿੰਦਰ ਸਿੰਘ ਫੁੱਲ)-ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਇਕਬਾਲ ਸਿੰਘ ਝੰੂਦਾਂ ਨੇ ਕਿਹਾ ਹੈ ਕਿ ਇਸ ਸਮੇਂ ਲੋੜ ਪੰਜਾਬ ਤੇ ਪੰਥ ਦੇ ਹਿਤਾਂ ਦੀ ਗੱਲ ਕਰਨ ਦੀ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਤੇ ਪੰਥਕ ਰਾਜਨੀਤੀ ਨੂੰ ਸਹੀ ਦਸ਼ਾ ਨਹੀਂ ਮਿਲ ਸਕੀ | ਨਤੀਜੇ ਵਜੋਂ ਅੱਜ ਪੰਜਾਬ ਦਾ ਵੱਡਾ ਨੁਕਸਾਨ ਹੋ ਰਿਹਾ ਹੈ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੰੂ ਰਾਜਸ਼ੀ ਇੱਛਾਵਾਂ ਦੀ ਥਾਂ ਖਿੱਡੀ ਹੋਈ ਸਿੱਖ ਰਾਜਨੀਤੀ ਨੂੰ ਇੱਕਜੁੱਟ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਉਹ ਇਸ ਪਾਸੇ ਯਤਨ ਵੀ ਕਰ ਰਹੇ ਹਨ | ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪਸ਼ਟ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਨੰੂ ਸੌੜੇ ਰਾਜਸੀ ਹਿੱਤਾਂ ਲਈ ਭਾਜਪਾ ਜਾਂ ਅਕਾਲੀ ਦਲ (ਬ) ਨਾਲ ਕਿਸੇ ਤਰ੍ਹਾਂ ਦੇ ਚੋਣ ਗੱਠਜੋੜ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਨਗਰ ਪੰਚਾਇਤ ਅਮਰਗੜ੍ਹ ਵਿਚ ਆਪਣੇ ਸਾਥੀਆਂ ਦੀ ਹੋਈ ਸ਼ਾਨਦਾਰ ਜਿੱਤ ਪ੍ਰਤੀ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਤੇ ਹਲਕਾ ਵਿਧਾਇਕ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਲੋਕਾਂ ਨੇ ਫ਼ਤਵਾ ਦਿੱਤਾ ਹੈ ਤੇ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਹਲਕੇ ਦੇ ਲੋਕਾਂ ਨੇ 'ਆਪ' ਨੰੂ ਸਬਕ ਸਿਖਾਉਣ ਦਾ ਮਨ ਬਣਾ ਰੱਖਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਦੇ ਦੋਸ਼ਾਂ ਹੇਠ ਪੰਜ ਜਣਿਆਂ ਤੇ ਮਾਮਲਾ ਦਰਜ ਅਗਲੀ ਖ਼ਬਰ ਸਰਕਾਰਾਂ ਦੀਆਂ ਲਾਪਰਵਾਹੀਆਂ ਕਾਰਨ ਅਪਰਾਧੀ ਵੱਡੀ ਗਿਣਤੀ ਵਿਚ ਪੰਜਾਬ ਅੰਦਰ ਡੇਰੇ ਜਮ੍ਹਾ ਬੈਠੇ-ਗਿਆਨੀ ਹਰਪ੍ਰੀਤ ਸਿੰਘ
Ad Position 24