14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੀ. ਓ. ਕੇ. ਦੇ ਰਾਸ਼ਟਰਪਤੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ ਲਾਂਘੇ ਦੇ ਜ਼ੀਰੋ ਪੁਆਇੰਟ ਵਿਖੇ ਸਰਬਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ

Ad Position 21
No active advertisement
ਅਜੀਤ ਡੈਸਕ 31-05-2026
ਅੰਮਿ੍ਤਸਰ, 30 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਦੇ ਰਾਸ਼ਟਰਪਤੀ ਚੌਧਰੀ ਲਤੀਫ਼ ਅਕਬਰ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਅਮਲੇ ਸਮੇਤ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚਣ 'ਤੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ. ਐੱਮ. ਯੂ.) ਕਰਤਾਰਪੁਰ ਦੇ ਸੁਪਰਵਾਈਜ਼ਰ ਰਾਣਾ ਕਾਮਰਾਨ, ਹੈੱਡ ਗ੍ਰੰਥੀ ਗੋਬਿੰਦ ਸਿੰਘ, ਪਵਨ ਸਾਗਰ ਸਿੰਘ ਤੇ ਪਾਕਿਸਤਾਨੀ ਫ਼ੌਜ ਦੇ ਆਲਾ ਅਧਿਕਾਰੀ ਹਾਜ਼ਰ ਸਨ | ਇਸ ਬਾਰੇ 'ਚ ਪੀ. ਐੱਮ. ਯੂ. ਦੇ ਬੁਲਾਰੇ ਨੇ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੀ. ਓ. ਕੇ. ਦੇ ਰਾਸ਼ਟਰਪਤੀ ਚੌਧਰੀ ਲਤੀਫ਼ ਅਕਬਰ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁਸਾਫ਼ਿਰਖ਼ਾਨਾ ਅਤੇ ਗੈਲਰੀਆਂ ਦਾ ਦੌਰਾ ਕੀਤਾ | ਇਸ ਤੋਂ ਬਾਅਦ ਉਨ੍ਹਾਂ ਨੇ ਮਜ਼ਾਰ ਸਾਹਿਬ, ਇਤਿਹਾਸਕ ਖੂਹ, ਸਰੋਵਰ, ਖੇਤੀ ਸਾਹਿਬ ਆਦਿ ਦੇ ਦਰਸ਼ਨ ਕੀਤੇ ਤੇ ਲੰਗਰ ਵੀ ਛਕਿਆ | ਉਹ ਸਿੱਖ ਆਗੂਆਂ ਤੇ ਸਹਾਇਕ ਅਮਲੇ ਨਾਲ ਕਰਤਾਰਪੁਰ ਲਾਂਘੇ ਦੇ ਜ਼ੀਰੋ ਪੁਆਇੰਟ ਵਿਖੇ ਵੀ ਪਹੁੰਚੇ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਅੰਤਰ-ਵਿਸ਼ਵਾਸ ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਦੱਸਿਆ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਹਿਮਾਚਲ ਐਂਟਰੀ ਟੈਕਸ ਦਾ- ਪੰਜਾਬ-ਹਰਿਆਣਾ ਨਾਲ ਲੱਗਦੇ ਹਿਮਾਚਲ ਦੇ 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ 1 ਜੂਨ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਅੱਜ <br/>
Ad Position 24