ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਡੀ.ਏ. ਦੇ ਸਬੰਧ ਵਿਚ ਗਠਿਤ ਕੀਤੀ ਗਈ ਕੈਬਨਿਟ ਸਬ-ਕਮੇਟੀ ਵਲੋਂ ਮਾਣਯੋਗ ਅਦਾਲਤ ਵਿਚ ਡੀ.ਏ. ਦੇ ਮੁੱਦੇ ਨੂੰ ਪੇ-ਪੈਰਿਟੀ ਨਾਲ ਜੋੜ ਕੇ ਪੇਸ਼ ਕਰਨ 'ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਯੂਨੀਅਨ ਨੇ ਸਰਕਾਰ ਦੇ ਇਸ ਰੁਖ਼ ਨੂੰ ਤੱਥਾਂ ਤੋਂ ਪਰੇ ਅਤੇ ਮੁਲਾਜ਼ਮ ਹਿਤਾਂ ਦੇ ਬਿਲਕੁਲ ਉਲਟ ਕਰਾਰ ਦਿੱਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਕਰਨੈਲ ਫਿਲੌਰ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਮਿਲੇ ਵੇਤਨਮਾਨ ਵੱਖ-ਵੱਖ ਵੇਤਨ ਕਮਿਸ਼ਨਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਲਾਗੂ ਕੀਤੇ ਗਏ ਹਨ | ਇਹ ਕਿਸੇ ਸਰਕਾਰ ਜਾਂ ਮੰਤਰੀ ਵਲੋਂ ਕਿਸੇ ਵਿਸ਼ੇਸ਼ ਰਿਆਇਤ ਵਜੋਂ ਨਹੀਂ ਦਿੱਤੇ ਗਏ, ਇਸ ਲਈ ਡੀ.ਏ. ਦੇ ਅਧਿਕਾਰ ਨੂੰ ਪੇ-ਪੈਰਿਟੀ ਨਾਲ ਜੋੜਨਾ ਕਿਸੇ ਵੀ ਤਰ੍ਹਾਂ ਨਿਆਸੰਗਤ ਨਹੀਂ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਮੈਂਬਰ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਵਲੋਂ ਅਦਾਲਤ ਵਿਚ ਰੱਖੇ ਗਏ ਇਸ ਪੱਖ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਭਾਰੀ ਨਾਰਾਜ਼ਗੀ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਡੀ.ਏ. ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਉਠਾਏ ਜਾਣ | ਦੂਜੇ ਪਾਸੇ ਅਧਿਆਪਕ ਆਗੂ ਤੀਰਥ ਸਿੰਘ ਬਾਸੀ, ਕੁਲਦੀਪ ਪੁਰੋਵਾਲ, ਗੁਰਪ੍ਰੀਤ ਅੰਮੀਵਾਲ, ਗੁਰਦੀਪ ਬਾਜਵਾ, ਹਰਿੰਦਰ ਮੱਲੀਆਂ ਅਤੇ ਰਛਪਾਲ ਸਿੰਘ ਵੜੈਚ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਅਨਾੳਾੂਸ ਦੁਬਾਰਾ ਸ਼ੁਰੂ ਕਰਨ ਅਤੇ ਪੰਜਾਬ ਵੇਤਨਮਾਨ ਸਬੰਧੀ ਮਸਲਿਆਂ ਦਾ ਨਿਪਟਾਰਾ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਰਾਜ ਪੱਧਰ 'ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੀਟਿੰਗ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਸ਼ਾਮਲ ਹੋਏ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਰਾਜੇਸ਼ ਅਮਲੋਹ, ਧਰਮਿੰਦਰ ਸਿੰਘ ਭੰਗੂ, ਪ੍ਰੀਤਪਾਲ ਚੌਟਾਲਾ, ਜਸਵੀਰ ਤਲਵਾੜਾ, ਸੁਖਵਿੰਦਰ ਮੱਕੜ, ਜਜਪਾਲ ਬਾਜੇ ਕੇ, ਦਿਲਦਾਰ ਭੰਡਲ, ਮਨਜੀਤ ਸਿੰਘ ਬਰਾੜ, ਸੁੱਚਾ ਸਿੰਘ ਟਰਪਈ, ਹਰਵਿੰਦਰ ਸਿੰਘ ਸੁਲਤਾਨਵਿੰਡ, ਦੇਵੀ ਦਿਆਲ, ਸਤਵੰਤ ਆਲਮਪੁਰ, ਤੇਜਿੰਦਰ ਸਿੰਘ ਤੇਜ਼ੀ, ਗਣੇਸ਼ ਭਗਤ, ਰਾਜੀਵ ਹਾਂਡਾ, ਬਲਵਿੰਦਰ ਸਿੰਘ ਭੁੱਟੋ, ਪਰਮਜੀਤ ਸਿੰਘ ਸੇਰੋਵਾਲ, ਨਿਸ਼ਾਂਤ ਅਗਰਵਾਲ, ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਪਟਿਆਲਾ, ਨੂਰ ਮੁਹੰਮਦ, ਕਮਲ ਜੈਨ, ਸੁਭਾਸ਼ ਚੰਦਰ, ਅੰਮਿ੍ਤਪਾਲ ਸਿੰਘ, ਗੁਰਮੇਲ ਸਿੰਘ ਕੁਰੜੀਆਂ, ਨਰਿੰਦਰ ਸਿੰਘ ਮਾਖਾ, ਗੁਰਦਾਸ ਸਿੰਘ ਸਿੱਧੂ, ਰਵਿੰਦਰ ਸਿੰਘ ਪੱਪੀ, ਮਨਪ੍ਰੀਤ ਸਿੰਘ, ਸੁਖਚੈਨ ਸਿੰਘ ਬੱਧਣ, ਜੀਵਨਜੋਤ ਮੱਲ੍ਹੀ, ਸਰਬਜੀਤ ਸਿੰਘ ਬਰਾੜ, ਬਿਕਰਮਜੀਤ ਸਿੰਘ, ਜਗਜੀਤ ਸਿੰਘ ਮਾਨ, ਪ੍ਰਭਜੀਤ ਰਸੂਲਪੁਰ, ਸਰਬਜੀਤ ਸਿੰਘ ਸੰਧੂ, ਗੁਰਦੀਪ ਸਿੰਘ ਅਤੇ ਬਲਦੇਵ ਸਿੰਘ ਬਠਿੰਡਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |