18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਟੈਂਡਿੰਗ ਕਮੇਟੀ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

Ad Position 21
No active advertisement
ਅਜੀਤ ਡੈਸਕ 01-06-2026
ਕਰਤਾਰਪੁਰ (ਜਲੰਧਰ), 31 ਮਈ (ਜਸਪਾਲ ਸਿੰਘ, ਜਨਕ ਰਾਜ)-ਸੰਸਦ ਦੀ ਖੇਤੀਬਾੜੀ, ਸਹਿਕਾਰਤਾ, ਪਸ਼ੂ ਤੇ ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਟੈਂਡਿੰਗ ਕਮੇਟੀ ਦੇ 21 ਮੈਂਬਰਾਂ ਨੇ ਅੱਜ ਇੱਥੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਦੀ ਅਗਵਾਈ ਹੇਠ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕਰਕੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਤੋਂ ਪਹਿਲਾਂ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ 21 ਮੈਂਬਰੀ ਕਮੇਟੀ ਦਾ ਯਾਦਗਾਰ ਵਿਖੇ ਪੁੱਜਣ 'ਤੇ ਜਿੱਥੇ ਕਾਂਗਰਸੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਐਸ. ਐਸ. ਪੀ. ਹਰਵਿੰਦਰ ਸਿੰਘ ਵਿਰਕ ਸਮੇਤ ਖੇਤੀਬਾੜੀ ਤੇ ਹੋਰਨਾਂ ਮਹਿਕਮੇ ਦੇ ਅਧਿਕਾਰੀਆਂ ਵਲੋਂ ਵੀ ਕਮੇਟੀ ਨੂੰ ਜੀ ਆਇਆਂ ਆਖਿਆ ਗਿਆ | ਇਸ ਮੌਕੇ ਕਮੇਟੀ 'ਚ ਸ਼ਾਮਿਲ ਵੱਖ-ਵੱਖ ਰਾਜਾਂ ਨਾਲ ਸੰਬੰਧਿਤ 21 ਸੰਸਦ ਮੈਂਬਰਾਂ ਨੇ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸਥਿਤ ਮੀਨਾਰ-ਏ-ਸ਼ਹੀਦਾਂ ਵਿਖੇ ਜਾ ਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ | ਬਾਅਦ 'ਚ ਉਨ੍ਹਾਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਨੂੰ ਰੂਪਮਾਨ ਕਰਦੀਆਂ ਵੱਖ-ਵੱਖ ਗੈਲਰੀਆਂ ਦਾ ਦੌਰਾ ਕੀਤਾ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਮੇਟੀ ਤਿੰਨ ਦਿਨਾ ਦੌਰੇ 'ਤੇ ਪੰਜਾਬ ਆਈ ਹੈ ਤੇ ਇਸ ਦੌਰਾਨ ਕਮੇਟੀ ਵਲੋਂ 1 ਜੂਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕਰਨ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਤੇ ਹੋਰਨਾਂ ਮਾਹਿਰਾਂ ਨਾਲ ਗੱਲਬਾਤ ਕਰਕੇ ਕਿਸਾਨ ਮਸਲਿਆਂ ਤੇ ਖੇਤੀਬਾੜੀ ਨਾਲ ਜੁੜੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕਰੇਗੀ | ਇਸ ਮੌਕੇ ਕਮੇਟੀ ਦਾ ਸਵਾਗਤ ਕਰਨ ਵਾਲੇ ਕਾਂਗਰਸੀ ਆਗੂਆਂ 'ਚ ਪ੍ਰਮੁੱਖ ਤੌਰ 'ਤੇ ਵਿਧਾਇਕ ਬਾਵਾ ਹੈਨਰੀ, ਵਿਧਾਇਕ ਸੁਖਵਿੰਦਰ ਕੋਟਲੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ, ਕਰਤਾਰਪੁਰ ਹਲਕੇ ਦੇ ਇੰਚਾਰਜ ਰਜਿੰਦਰ ਸਿੰਘ ਸੇਵਾ ਮੁਕਤ ਐਸ. ਐਸ. ਪੀ., ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਜਲੰਧਰ ਪੱਛਮੀ ਹਲਕੇ ਦੀ ਇੰਚਾਰਜ ਸੁਰਿੰਦਰ ਕੌਰ, ਗੁਰਵਿੰਦਰ ਸਿੰਘ ਬੰਟੀ, ਜਤਿੰਦਰ ਸਿੰਘ ਬੱਬੂ ਨੀਲਕੰਠ, ਪਵਨ ਕੁਮਾਰ ਕੌਂਸਲਰ, ਰਵਿੰਦਰ ਸਿੰਘ ਰਾਣਾ, ਅਵਤਾਰ ਸਿੰਘ ਕਾਹਲੋਂ, ਉਂਕਾਰ ਸਿੰਘ ਮਿੱਠੂ, ਰਾਜਪਾਲ ਚਕਰਾਲਾ, ਅਰਵਿੰਦ ਢੰਡਾ ਤੇ ਹੋਰ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ 'ਚ ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿਚੋਂ ਇਤਰਾਜ਼ਯੋਗ ਮ... ਅਗਲੀ ਖ਼ਬਰ ਡੀ. ਏ. ਮਾਮਲੇ ਨੂੰ ਪੇ-ਪੈਰਿਟੀ ਨਾਲ ਜੋੜਨਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ-ਜੀ.ਟੀ.ਯੂ. ਪੰਜਾਬ
Ad Position 24