ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ 'ਚ ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ <br/>
ਅਜੀਤ ਡੈਸਕ
01-06-2026
ਬਾਬਾ ਬਕਾਲਾ ਸਾਹਿਬ (ਅੰਮਿ੍ਤਸਰ), 31 ਮਈ-ਅੱਜ ਇੱਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸੱਦੇ ਗਏ ਵਿਸ਼ਾਲ ਪੰਥਕ ਸੰਮੇਲਨ ਵਿਚ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਮੁਖੀਆਂ ਤੇ ਹੋਰਨਾਂ ਸਿੱਖ ਵਿਦਵਾਨਾਂ ਵਲੋਂ ਵਿਚਾਰ ਪੇਸ਼ ਕੀਤੇ ਜਾਣ ਤੇ ਗੁਰਮਤਾ ਪਾਸ ਕੀਤੇ ਜਾਣ ਉਪਰੰਤ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸਿੱਖ ਪੰਥ ਦੀ ਮਰਜ਼ੀ ਤੋਂ ਬਗੈਰ ਬਣਾਇਆ ਗਿਆ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਗੁਰੂ ਪੰਥ ਨੂੰ ਗੁਰੂ ਗ੍ਰੰਥ ਨਾਲੋਂ ਤੋੜਨ ਦੀ ਸਾਜਿਸ਼ ਅਤੇ ਸਿੱਖ ਪੰਥ ਦੇ ਅਧਿਕਾਰਾਂ ਵਿਚ ਸਿੱਧਾ ਦਖਲ ਹੈ, ਜਿਸ ਨੂੰ ਸਿੱਖ ਪੰਥ ਵਲੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ ਅਤੇ ਘੱਲੂਘਾਰਾ ਸ਼ਹੀਦੀ ਹਫਤੇ ਉਪਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਇਸ ਮਸਲੇ 'ਤੇ ਸਖ਼ਤ ਫ਼ੈਸਲਾ ਲਿਆ ਜਾਵੇਗਾ | ਅੱਜ ਇਥੇ ਗੁ: ਸਾਹਿਬ ਪਾਤਸ਼ਾਹੀ ਨੌਵੀਂ ਦੇ ਦੀਵਾਨ ਹਾਲ ਵਿਖੇ ਸਤਿਕਾਰ ਸੋਧ ਐਕਟ ਵਿਚ ਕਈ ਇਤਰਾਜ਼ਯੋਗ ਮੱਦਾਂ ਨੂੰ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵਲੋਂ ਕਰਵਾਏ ਗਏ ਵਿਸ਼ਾਲ ਪੰਥਕ ਸੰਮੇਲਨ ਵਿਚ ਜਥੇਦਾਰ ਗੜਗੱਜ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ, ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਦਲ ਪੰਥ ਬਾਬਾ ਬਿਧੀ ਚੰਦ ਜੀ ਤੋਂ ਬਾਬਾ ਅਵਤਾਰ ਸਿੰਘ ਸੁਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ, ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਅਤੇ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਮੁਖੀ, ਪ੍ਰਤੀਨਿਧ, ਸ਼ੋ੍ਰਮਣੀ ਕਮੇਟੀ ਅਹੁਦੇਦਾਰ, ਮੈਂਬਰ ਤੇ ਪੰਥਕ ਵਿਦਵਾਨ ਸ਼ਾਮਿਲ ਹੋਏ | ਵੱਖ-ਵੱਖ ਬੁਲਾਰਿਆਂ ਨੇ ਇਕਮਤ ਹੋ ਕੇ ਸਰਕਾਰ ਵਲੋਂ ਪਾਸ ਕੀਤੇ ਐਕਟ ਵਿਚਲੀਆਂ ਖਾਮੀਆਂ ਨੂੰ ਤੁਰੰਤ ਦੂਰ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜਿਹੜੀਆਂ ਮੱਦਾਂ 'ਤੇ ਪੰਥ ਨੂੰ ਇਤਰਾਜ਼ ਹੈ, ਸਰਕਾਰ ਨੂੰ ਆਪਣੀ ਹੱਠ ਧਰਮੀ ਛੱਡ ਕੇ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਤੁਰੰਤ ਸੋਧ ਕਰੇ |
ਜਥੇਦਾਰ ਗੜਗੱਜ ਦਾ ਸੰਬੋਧਨ
ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੁਆਰਾ ਪਾਸ ਕੀਤਾ ਇਹ ਕਾਨੂੰਨ ਮਿੱਠਾ ਜ਼ਹਿਰ ਹੈ, ਜੋ ਕੌਮ ਦੇ ਭਵਿੱਖ ਲਈ ਪ੍ਰਵਾਨ ਨਹੀਂ | ਉਨ੍ਹਾਂ ਕਿਹਾ ਕਿ ਪੰਥ ਦੀ ਮਰਜ਼ੀ ਤੋਂ ਕਿਸੇ ਵੀ ਸਰਕਾਰ ਵਲੋਂ ਸਿੱਖ ਧਰਮ ਸੰਬੰਧੀ ਬਣਾਇਆ ਕੋਈ ਵੀ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਐਕਟ ਦੇ ਬਹਾਨੇ ਸਰਕਾਰ ਦੀ ਸਿੱਖ ਸੰਸਥਾਵਾਂ ਅੰਦਰ ਸਿੱਧੀ ਦਖ਼ਲਅੰਦਾਜ਼ੀ ਦੀ ਚਾਲ ਹੈ, ਜਿਸਨੂੰ ਕੌਮ ਭਲੀ ਭਾਂਤ ਸਮਝਦੀ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਾਲ ਖ਼ਾਲਸਾ ਪੰਥ ਸਹਿਮਤ ਹੈ, ਪਰ ਕਾਨੂੰਨ ਵਿਚ ਮਰਯਾਦਾ ਅਤੇ ਸੇਵਾਦਾਰਾਂ ਧਿਰਾਂ ਨਾਲ ਸੰਬੰਧਿਤ ਮੱਦਾਂ 'ਤੇ ਕੌਮ ਨੂੰ ਵੱਡਾ ਇਤਰਾਜ਼ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਗੁਰੂ ਖ਼ਾਲਸਾ ਪੰਥ ਦੀ ਨੁਮਾਇੰਦਗੀ ਨਹੀਂ ਕਰਦੀ ਅਤੇ ਨਾ ਹੀ ਇਹ ਧਰਮ ਦੇ ਨਿਯਮ ਤੈਅ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪ੍ਰੰਤੂ ਅਕਾਲ ਤਖ਼ਤ ਸਾਹਿਬ ਸਦੀਵੀਂ ਹੈ | ਉਨ੍ਹਾਂ ਕਿਹਾ ਕਿ ਅਸਲ ਮਾਮਲਾ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦਾ ਸੀ | ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਕਿਹੜੀਆਂ ਸ਼ਕਤੀਆਂ ਹਨ ਜੋ ਲਗਾਤਾਰ ਲੰਮੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਸੱਟ ਮਾਰਦੀਆਂ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ 15 ਦਿਨਾਂ ਦੇ ਅਲਟੀਮੇਟ ਦਾ ਦਿੱਤਾ ਸਮਾਂ ਪੂਰਾ ਹੋ ਚੁੱਕਾ ਹੈ ਤੇ ਸਰਕਾਰ ਨੇ ਸਿੱਖ ਪੰਥ ਦੇ ਇਤਰਾਜ਼ਾਂ ਸੰਬੰਧੀ ਵਿਚਾਰ ਕਰਨ ਦੀ ਵੀ ਕੋਈ ਗੱਲ ਨਹੀਂ ਕੀਤੀ | ਇਸ ਦੇ ਉਲਟ ਮੁੱਖ ਮੰਤਰੀ ਵਲੋਂ ਹੈਂਕੜ ਭਰੇ ਪ੍ਰਗਟਾਵੇ ਕੀਤੇ ਜਾ ਰਹੇ ਹਨ, ਜੋ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਵੰਗਾਰ ਦੇ ਤੁਲ ਹਨ | ਉਨ੍ਹਾਂ ਕਿਹਾ ਕਿ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਸਰਕਾਰ ਦੇ ਇਸ ਰਵੱਈਆ ਦਾ ਨੋਟਿਸ ਲਿਆ ਜਾਵੇਗਾ ਤੇ ਹੁਣ ਸਰਕਾਰ ਨੂੰ ਨਹੀਂ ਸਗੋਂ ਖ਼ਾਲਸਾ ਪੰਥ ਨੂੰ ਸੰਬੋਧਤ ਹੁੰਦਿਆਂ ਸਖ਼ਤ ਫ਼ੈਸਲਾ ਕੀਤਾ ਜਾਵੇਗਾ |
ਧਾਮੀ ਦਾ ਸੰਬੋਧਨ :
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦੇ ਇਸ ਵਿਸ਼ਾਲ ਪੰਥਕ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ 'ਚ ਸਰਕਾਰੀ ਦਖ਼ਲ ਅੰਦਾਜੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਾਸ ਕੀਤੇ ਐਕਟ 'ਚ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਤੋਂ ਕਿਸੇ ਨੂੰ ਇਤਰਾਜ਼ ਨਹੀਂ, ਪ੍ਰੰਤੂ ਇਸ ਵਿਚਲੀਆਂ ਕੁਝ ਮੱਦਾਂ ਸਿੱਖ ਸੰਗਤਾਂ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ | ਉਨ੍ਹਾਂ ਕਿਹਾ ਕਿ ਸਿੱਖ ਬੁੱਧੀਜੀਵੀਆਂ ਤੇ ਸੰਗਤਾਂ ਵਲੋਂ ਲਗਾਤਾਰ ਇਤਰਾਜ਼ ਕਰਨ ਤੋਂ ਬਾਅਦ ਵੀ ਸਰਕਾਰ ਦਾ ਹੱਠੀ ਰਵੱਈਆ ਉਸਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ | ਉਨ੍ਹਾਂ ਇਸ ਮੌਕੇ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਇਕ ਮਤਾ ਵੀ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ |
ਜਥੇਦਾਰ 96 ਕਰੋੜੀ ਅਤੇ ਦਮਦਮੀ ਟਕਸਾਲ ਮੁਖੀ ਦਾ ਸੰਬੋਧਨ :
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ 96ਵੇਂ ਕਰੋੜੀ ਨੇ ਕਿਹਾ ਕਿ ਸਮਾਣਾ ਟਾਵਰ ਮੋਰਚੇ ਸਮੇਂ ਜਥੇਦਾਰ ਨੇ ਵੀ ਬੇਅਦਬੀਆਂ ਸੰਬੰਧੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਸੀ | ਹੁਣ ਕਾਨੂੰਨ ਬਣ ਗਿਆ ਹੈ ਤਾਂ ਜੇਕਰ ਕੋਈ ਕਮੀ ਰਹਿ ਗਈ ਹੈ ਤਾਂ ਪੰਥਕ ਜਥੇਬੰਦੀਆਂ ਦੀ ਇਕ ਕਮੇਟੀ ਬਣਾ ਕੇ ਸਰਕਾਰ ਨਾਲ ਗੱਲ ਕਰਕੇ ਇਤਰਾਜ਼ ਦੂਰ ਕਰਾ ਲੈਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਹਮੇਸ਼ਾਂ ਸਿੱਖ ਪੰਥ ਨਾਲ ਖੜੀਆਂ ਹਨ, ਪਰ ਉਨ੍ਹਾਂ ਨਾਲ ਹੀ ਸ਼ੋ੍ਰਮਣੀ ਕਮੇਟੀ ਨੂੰ ਤਨਜ਼ ਵੀ ਕੀਤੀ ਕਿ ਚੰਗੇ ਮਾੜੇ ਦੀ ਪਛਾਣ ਵੀ ਰੱਖਿਆ ਕਰੋ | ਉਨ੍ਹਾਂ ਜਥੇਦਾਰ ਗੜਗੱਜ ਨੂੰ ਵੀ ਚੜ੍ਹਦੀ ਕਲਾ ਵਿਚ ਰਹਿਣ ਦੀ ਸਲਾਹ ਦਿੱਤੀ | ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ | ਐਕਟ ਦੀਆਂ ਜਿਨ੍ਹਾਂ ਧਾਰਾਵਾਂ 'ਤੇ ਸਮੁੱਚੇ ਪੰਥ ਨੂੰ ਇਤਰਾਜ਼ ਹੈ, ਉਸ ਵਿਚ ਜਲਦੀ ਲੋੜੀਂਦੀ ਸੋਧ ਕਰਨੀ ਚਾਹੀਦੀ ਹੈ | ਜੇਕਰ ਸਰਕਾਰ ਅਜਿਹਾ ਕਰਦੀ ਹੈ ਤਾਂ ਸਰਕਾਰ ਦੀ ਵੀ ਸ਼ਲਾਘਾ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਪੰਥ ਮਿਲ ਬੈਠ ਕੇ ਫ਼ੈਸਲਾ ਲਵੇ | ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਬਾਬਾ ਜੀਤ ਸਿੰਘ ਜੋਹਲਾਂ, ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਪਿ੍ਤਪਾਲ ਸਿੰਘ, ਡਾ. ਕੇਹਰ ਸਿੰਘ, ਬਾਬਾ ਭਾਗ ਸਿੰਘ ਬੰਗੇ ਵਾਲੇ, ਬਾਬਾ ਅਮੀਰ ਸਿੰਘ ਜਵੱਦੀ ਕਲਾਂ, ਡਾ. ਗੁਰਨਾਮ ਸਿੰਘ, ਅਕਾਲੀ ਆਗੂ ਇਮਾਨ ਸਿੰਘ ਮਾਨ, ਸਾਬਕਾ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ, ਭਾਈ ਤਾਰਾ ਸਿੰਘ, ਭਾਈ ਗੁਰਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਭਾਈ ਦਾਰਾ ਸਿੰਘ ਅਕਲੀਆਂ ਨੇ ਆਦਿ ਸ਼ਖ਼ਸੀਅਤਾਂ ਨੇ ਵੀ ਸੰਬੋਧਨ ਕੀਤਾ |
ਕੌਣ ਕੌਣ ਹੋਏ ਸ਼ਾਮਿਲ :
ਇਸ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵਲੋਂ ਗਿਆਨੀ ਸੁਖਵਿੰਦਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ ਸਰਹਾਲੀ, ਬਾਬਾ ਜੋਗਿੰਦਰ ਸਿੰਘ ਬੜੂ ਸਾਹਿਬ ਵਾਲੇ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਬਾਬਾ ਹਾਕਮ ਸਿੰਘ ਨਿਰਮਲੇ ਸੰਪਰਦਾਇ, ਬਾਬਾ ਜੀਵਨ ਸਿੰਘ ਨਿਰਮਲੇ ਸੰਪਰਦਾ, ਬਾਬਾ ਸੁੱਖਾ ਸਿੰਘ ਬਾਬਾ ਹਾਕਮ ਸਿੰਘ ਸਰਹਾਲੀ ਸਾਹਿਬ ਵਾਲੇ, ਬਾਬਾ ਪ੍ਰਗਟ ਸਿੰਘ ਚੋਹਲਾ ਸਾਹਿਬ, ਬਾਬਾ ਚਰਨ ਸਿੰਘ ਦਿਆਲਪੁਰਾ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਾਰਨ ਤਾਰਨ, ਮਹੰਤ ਜਗਰੂਪ ਸਿੰਘ ਨਿਰਮਲੇ, ਸੰਤ ਬਾਬਾ ਭਾਗ ਸਿੰਘ ਬੰਗੇਵਾਲੇ, ਕਾਰ ਸੇਵਾ ਸਰਹਾਲੀ ਵਲੋਂ ਬਾਬਾ ਤਾਰਾ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਭਾਗ ਸਿੰਘ, ਸ਼੍ਰੋਮਣੀ ਕਮੇਟੀ ਅਧਿਕਾਰੀ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਗੁਰਪ੍ਰੀਤ ਸਿੰਘ ਝੱਬਰ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਗੜ੍ਹੀ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਮੈਂਬਰ, ਗੁਰਬਚਨ ਸਿੰਘ ਕਰਮੂਵਾਲਾ, ਬਲਜੀਤ ਸਿੰਘ ਜਲਾਲ ਉਸਮਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਅਜੈਬ ਸਿੰਘ ਅਭਿਆਸੀ, ਨਵਤੇਜ ਸਿੰਘ ਕਾਉਣੀ, ਰਣਜੀਤ ਸਿੰਘ ਕਾਹਲੋਂ, ਭੁਪਿੰਦਰ ਸਿੰਘ ਭਲਵਾਨ, ਜਸਮੇਰ ਸਿੰਘ ਲਾਛੜੂ, ਗੁਰਨਾਮ ਸਿੰਘ ਜੱਸਲ, ਬਾਬਾ ਬਲਬੀਰ ਸਿੰਘ ਘੁੰਨਸ, ਬਲਦੇਵ ਸਿੰਘ ਚੂੰਘਾਂ, ਬੀਬੀ ਕਿਰਨਜੋਤ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਜਸਬੀਰ ਕੌਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜਸਬੀਰ ਕੌਰ ਜ਼ੱਫਰਵਾਲ, ਬਲਵਿੰਦਰ ਸਿੰਘ ਵੇਈਾਪੂਈਾ, ਬੀਬੀ ਗੁਰਿੰਦਰ ਕੌਰ, ਬੀਬੀ ਜਸਪ੍ਰੀਤ ਕੌਰ ਮਹਿਲਪੁਰ, ਰਘਬੀਰ ਸਿੰਘ ਸਹਾਰਨਮਾਜਰਾ, ਬਲਦੇਵ ਸਿੰਘ ਖੋਖ, ਅਮਰਜੀਤ ਸਿੰਘ ਬੰਡਾਲਾ, ਹਰਪਾਲ ਸਿੰਘ ਜੱਲ੍ਹਾ, ਸੁਖਵਰਸ਼ ਸਿੰਘ ਪੰਨੂ, ਦਰਸ਼ਨ ਸਿੰਘ ਸ਼ੇਰਖਾਂ, ਪਰਮਜੀਤ ਸਿੰਘ ਲੱਖੇਵਾਲ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ, ਹਰਜਿੰਦਰ ਸਿੰਘ ਪੁਆਤ, ਕੰਵਰਪਾਲ ਸਿੰੰਘ ਦਲ ਖ਼ਾਲਸਾ, ਬਾਬਾ ਜੋਗਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਬੰਤਾ ਸਿੰਘ ਮੁੰਡਾ ਪਿੰਡ, ਬਾਬਾ ਹਰਜੀਤ ਸਿੰਘ ਬੜੂ ਸਾਹਿਬ ਵਾਲੇ, ਮੋਹਕਮ ਸਿੰਘ, ਬਲਤੇਜ ਸਿੰਘ ਢਿੱਲੋਂ, ਜਥੇਦਾਰ ਦਲੀਪ ਸਿੰਘ ਮੱਲੂ ਨੰਗਲ, ਬਾਬਾ ਹਰਦੀਪ ਸਿੰਘ ਮਸਤੂਆਣਾ ਸਾਹਿਬ, ਇੰਦਰਜੀਤ ਸਿੰਘ, ਬਾਬਾ ਹਰਜਿੰਦਰ ਸਿੰਘ ਮੋਗਾ, ਬਾਬਾ ਪ੍ਰਮਾਨੰਦ ਜੀ ਵੱਡਾ ਅਖਾੜਾ, ਅਨੂਪ ਦਾਸ ਜੰਡਿਆਲਾ ਗੁਰੂ, ਬਾਬਾ ਲੱਖਾ ਸਿੰਘ ਨਾਨਕਸਰ ਵਲੋਂ ਬਾਬਾ ਬਲਬੀਰ ਸਿੰਘ, ਮਹੰਤ ਕਰਮਜੀਤ ਸਿੰਘ, ਬਾਬਾ ਬਲਵੀਰ ਸਿੰਘ ਟਿੱਬੇਵਾਲੇ, ਮਹੰਤ ਮਹਾਂਬੀਰ ਸਿੰਘ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਹਰਦੇਵ ਸਿੰਘ ਨਾਗੋਕੇ, ਨਾਰੰਗ ਸਿੰਘ ਨਾਗੋਕੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਨਾਥ ਸਿੰਘ, ਬਾਬਾ ਸੁਰਜੀਤ ਸਿੰਘ ਗੰਗਾਨਗਰ, ਬਾਬਾ ਲਵਪ੍ਰੀਤ ਸਿੰਘ ਪੰਜਗਰਾਈਾ, ਬਾਬਾ ਮਨਜੀਤ ਸਿੰਘ ਨਿਰਮਲੇ, ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਬਾਬਾ ਸੁਖਜੀਤ ਸਿੰਘ ਘਨੱਈਆ, ਗੁਰਚਰਨ ਸਿੰਘ ਨਿਰਮਲੇ, ਬਾਬਾ ਤਰਲੋਕ ਸਿੰਘ, ਬੀਬੀ ਦਵਿੰਦਰ ਕੌਰ ਰਾਮਾ ਮੰਡੀ, ਬਾਬਾ ਅਮਰੀਕ ਸਿੰਘ, ਜਥੇਦਾਰ ਦਵਿੰਦਰ ਸਿੰਘ ਖੱਟੜਾ, ਉਪਕਾਰ ਸਿੰਘ, ਜਥੇਦਾਰ ਬਾਬਾ ਜਗਮੋਹਨ ਸਿੰਘ, ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਮਿਸਲ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਬੇਅੰਤ ਸਿੰਘ, ਜਥੇਦਾਰ ਸ਼ਮਸ਼ੇਰ ਸਿੰਘ ਤੇ ਜਥੇਦਾਰ ਦਿਲਬਾਗ ਸਿੰਘ ਤਰਨਾ ਦਲ, ਮਾਤਾ ਜਸਬੀਰ ਕੌਰ, ਬਾਬਾ ਮੋਹਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ, ਬਾਬਾ ਰੇਸ਼ਮ ਸਿੰਘ, ਬਾਬਾ ਅਵਤਾਰ ਸਿੰਘ, ਗਲੋਬਲ ਸਿੱਖ ਕੌਂਸਲ ਤੋਂ ਡਾ. ਕੰਵਲਜੀਤ ਕੌਰ ਯੂ.ਕੇ. ਸਰਬਜੀਤ ਸਿੰਘ ਪ੍ਰਧਾਨ ਲੋਕਲ ਕਮੇਟੀ ਖਡੂਰ ਸਾਹਿਬ, ਦਾਰਾ ਸਿੰਘ ਗ੍ਰੰਥੀ ਸਭਾ ਪੰਜਾਬ, ਭਾਈ ਬਲਜੀਤ ਸਿੰਘ ਆਜ਼ਾਦ, ਬਾਬਾ ਕੁਲਬੀਰ ਸਿੰਘ, ਗਿਆਨੀ ਪ੍ਰਤਾਪ ਸਿੰਘ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਜਥੇਦਾਰ ਸੁਖਚੈਨ ਸਿੰਘ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਤੋਂ ਇਲਾਵਾ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਪੱਡਾ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੀਤ ਸਕੱਤਰ ਗੁਰਨਾਮ ਸਿੰਘ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦਦੀਪ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਮੈਨੇਜਰ ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਰਾਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ ਮਥਰੇਵਾਲ, ਭਾਈ ਸਰਬਜੀਤ ਸਿੰਘ ਢੋਟੀਆਂ, ਤਰਸੇਮ ਸਿੰਘ ਸੰਧੂ ਅਤੇ ਜਸਪਾਲ ਸਿੰੰਘ ਢੱਡੇ, ਸੰਤ ਗੁਰਚਰਨ ਸਿੰਘ ਪੰਡਵਾ, ਰਾਜਿੰਦਰ ਸਿੰਘ ਚੰਦੀ ਫਗਵਾੜਾ, ਗੁਰਦੀਪ ਸਿੰਘ ਖੇੜਾ ਸਮੇਤ ਵੱਡੀ ਗਿਣਤੀ ਵਿਚ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਵੱਖ-ਵੱਖ ਸਕੂਲਾਂ ਕਾਲਜਾਂ ਦੇ ਸਟਾਫ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ |