ਚੰਡੀਗੜ੍ਹ, 31 ਮਈ (ਅਜੀਤ ਬਿਊਰੋ)-ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨ.ਐਫ.ਐਚ.ਐਸ.-6) ਅਨੁਸਾਰ, ਪੰਜਾਬ ਨੇ ਦੇਸ਼ ਭਰ 'ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ | ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਦੇਸ਼ ਵਿਆਪੀ ਵਿਆਪਕ ਸਰਵੇਖਣ ਪੰਜਾਬ ਨੂੰ ਸਾਰੇ ਭਾਰਤੀ ਰਾਜਾਂ ਵਿੱਚੋਂ ਸਪੱਸ਼ਟ ਤੌਰ 'ਤੇ ਸਿਖਰਲੇ ਸਥਾਨ 'ਤੇ ਸਥਾਪਤ ਕਰਦਿਆਂ ਵਿਸ਼ਵਵਿਆਪੀ ਤੰਬਾਕੂ ਵਿਰੋਧੀ ਮੁਹਿੰਮ ਲਈ ਇੱਕ ਪ੍ਰਭਾਵੀ ਬਲੂਪਿ੍ੰਟ ਪੇਸ਼ ਕਰਦਾ ਹੈ | ਦੱਸਣਯੋਗ ਹੈ ਕਿ ਸੂਬੇ ਵਿਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿਚ ਤੰਬਾਕੂ ਦੀ ਵਰਤੋਂ ਹੁਣ ਤੱਕ ਦੀ ਸਭ ਤੋਂ ਘੱਟ ਸਿਰਫ਼ 13.9 ਫੀਸਦੀ ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਅÏਸਤ 36.3 ਫੀਸਦੀ ਦੇ ਅੱਧੇ ਤੋਂ ਵੀ ਘੱਟ ਹੈ | ਅÏਰਤਾਂ ਦੀ ਆਬਾਦੀ ਵਿਚ ਇਹ ਅੰਤਰ ਹੋਰ ਵੀ ਸਪੱਸ਼ਟ ਹੈ, ਪੰਜਾਬ ਵਿਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਵਿਚ ਤੰਬਾਕੂ ਦੀ ਵਰਤੋਂ ਸਿਰਫ 0.5 ਫੀਸਦੀ ਦਰਜ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਅÏਸਤ 8.4 ਫੀਸਦੀ ਨਾਲੋਂ ਕਾਫ਼ੀ ਜ਼ਿਆਦਾ ਘੱਟ ਹੈ | ਰਾਸ਼ਟਰੀ ਤੰਬਾਕੂ-ਮੁਕਤ ਵਿਦਿਅਕ ਸੰਸਥਾਵਾਂ (ਟੀਓਈਐਫਆਈ) ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਦੇ 98.6 ਫੀਸਦੀ ਸਕੂਲਾਂ ਨੂੰ 'ਤੰਬਾਕੂ-ਮੁਕਤ' ਐਲਾਨਿਆ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕੀਤੀ ਕਿ ਪੰਜਾਬ ਲਈ ਐਨ.ਐਫ.ਐਚ.ਐਸ.-6 ਫੀਲਡਵਰਕ ਦੌਰਾਨ ਇਨ੍ਹਾਂ ਮਜ਼ਬੂਤ ਢਾਂਚਾਗਤ ਦਖਲਾਂ ਨੂੰ ਪੂਰੀ ਤਰ੍ਹਾਂ ਪ੍ਰਮਾਣਿਤ ਕੀਤਾ ਗਿਆ ਹੈ, ਜੋ 1 ਮਾਰਚ, 2024 ਤੋਂ 1 ਅਕਤੂਬਰ, 2024 ਤੱਕ ਕੀਤਾ ਗਿਆ ਸੀ, ਜਿਸ ਵਿਚ 19,616 ਘਰਾਂ, 20,135 ਅÏਰਤਾਂ ਅਤੇ 3,160 ਪੁਰਸ਼ਾਂ ਦੀ ਵਿਆਪਕ ਨਮੂਨਾ ਪ੍ਰਕਿਰਿਆ ਸ਼ਾਮਿਲ ਸੀ |