28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੰਜਾਬ ਵਿਚ ਭਾਜਪਾ ਆਪਣੇ ਦਮ 'ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ-ਨਾਇਬ ਸਿੰਘ ਸੈਣੀ <br/>

Ad Position 21
No active advertisement
ਅਜੀਤ ਡੈਸਕ 01-06-2026
ਕਪੂਰਥਲਾ, 31 ਮਈ (ਅਮਰਜੀਤ ਸਿੰਘ ਸਡਾਨਾ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ਵਿਚ ਆਪਣੇ ਦਮ 'ਤੇ ਇਕੱਲਿਆ ਚੋਣ ਲੜੇਗੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਪੰਜਾਬ ਅੰਦਰ ਵੀ ਡਬਲ ਇੰਜਨ ਸਰਕਾਰ ਬਣੇਗੀ | ਇਹ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਭਾਜਪਾ ਦੇ ਸੂਬਾਈ ਆਗੂ ਪ੍ਰਸ਼ੋਤਮ ਪਾਸੀ ਦੇ ਗ੍ਰਹਿ ਵਿਖੇ ਹੋਈ ਪੱਤਰਕਾਰ ਮਿਲਣੀ ਮੌਕੇ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਸੂਬੇ ਅੰਦਰ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਸਾਡੇ ਸੰਪਰਕ ਵਿਚ ਸਿਆਸੀ ਲੀਡਰ ਨਹੀਂ, ਸਗੋਂ ਆਮ ਜਨਤਾ ਹੈ, ਜੋ ਕਿ ਨਿਰੰਤਰ ਭਾਜਪਾ ਦਾ ਪੱਲਾ ਫੜ ਰਹੀ ਹੈ | ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਏ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਦੀ ਨਾਰਾਜ਼ਗੀ ਜ਼ਾਹਿਰ ਕੀਤੇ ਜਾਣ ਦੀ ਗੱਲ 'ਤੇ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ, ਉਹ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ ਕਰਦੇ ਹਨ | ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ ਕੱਸਦਿਆਂ ਉਨ੍ਹਾਂ ਕਿਹਾ ਕਿ ਉਹ ਕਲਾਕਾਰ ਵਿਅਕਤੀ ਹੈ ਤੇ ਚੰਗੇ ਚੁਟਕਲਿਆਂ 'ਤੇ ਲੋਕ ਤਾੜੀ ਵਜਾਉਂਦੇ ਹਨ, ਪਰ ਤਾੜੀ ਵਜਾਉਣ ਨਾਲ ਢਿੱਡ ਨਹੀਂ ਭਰਦਾ ਤੇ ਨਾ ਹੀ ਸੂਬੇ ਦਾ ਵਿਕਾਸ ਹੁੰਦਾ ਹੈ | ਹੁਣ ਅਜਿਹੀਆਂ ਗੱਲਾਂ ਤੋਂ ਲੋਕ ਸੁਚੇਤ ਹੋ ਚੁੱਕੇ ਹਨ ਤੇ ਇਸ ਦਾ ਨਤੀਜਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਈ.ਵੀ.ਐਮ. ਰਾਹੀਂ ਚੋਣਾਂ ਹੁੰਦੀਆਂ ਹਨ, ਪਰ ਧੱਕੇਸ਼ਾਹੀ ਕਰਨ ਲਈ ਸੂਬਾ ਸਰਕਾਰ ਨੇ ਬੈਲਟ ਪੇਪਰ 'ਤੇ ਚੋਣਾਂ ਕਰਵਾਈਆਂ ਤੇ ਇਨ੍ਹਾਂ ਚੋਣਾਂ ਦੌਰਾਨ ਲੋਕਤੰਤਰ ਦਾ ਗਲਾ ਘੁੱਟਿਆ ਗਿਆ ਹੈ | ਆਪਣੇ ਸੂਬੇ ਹਰਿਆਣੇ ਦੀ ਗੱਲ ਕਰਦਿਆਂ ਮੁੱੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੇ ਸੂਬੇ ਵਿਚ ਡੇਢ ਕਰੋੜ ਲੋਕਾਂ ਨੂੰ ਆਯੂਸ਼ਮਾਨ ਤੇ ਚਿਰਾਯੂ ਸਿਹਤ ਯੋਜਨਾ ਤੋਂ ਲਾਭ ਮਿਲਿਆ ਹੈ, ਜਿਸ ਤਹਿਤ 27 ਲੱਖ ਲੋਕਾਂ ਨੇ ਲਾਭ ਪ੍ਰਾਪਤ ਕੀਤਾ ਤੇ ਸਰਕਾਰ ਨੇ ਇਸ ਸਬੰਧੀ 4 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ | ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨੇ ਦੇਣ ਦੀ ਗੱਲ ਕੀਤੀ ਸੀ, ਜੋ ਕਿ ਸਾਢੇ 4 ਸਾਲ ਬਾਅਦ ਵੀ ਨਹੀਂ ਦਿੱਤਾ ਗਿਆ, ਜਦਕਿ ਉਨ੍ਹਾਂ ਨੇ ਹਰਿਆਣਾ ਵਿਚ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਦੌਰਾਨ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਇਕ ਦਿਖਾਵਾ ਹੈ ਤੇ ਪੰਜਾਬ ਅੰਦਰ ਨਸ਼ਾ ਪਹਿਲਾਂ ਨਾਲੋਂ ਵਧਿਆ ਹੈ ਤੇ ਰੋਜ਼ਾਨਾ ਨੌਜਵਾਨਾਂ ਦੀਆਂ ਨਸ਼ਿਆਂ ਕਾਰਨ ਮੌਤਾਂ ਹੋ ਰਹੀਆਂ ਹਨ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਸੂਬਾਈ ਆਗੂ ਪ੍ਰਸ਼ੋਤਮ ਪਾਸੀ, ਸਰਬਜੀਤ ਸਿੰਘ ਮੱਕੜ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਚੇਤਨ ਸੂਰੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੋਨੇ ਦੀ ਵਾਲੀ ਝਪਟ ਕੇ ਫਰਾਰ ਹੋਏ ਲੁਟੇਰੇ, ਸ਼ਹਿਰ 'ਚ ਵਧ ਰਹੀਆਂ ਵਾਰਦਾਤਾਂ ਕਾਰਨ ਲੋਕਾਂ 'ਚ ਡਰ <br/> ਅਗਲੀ ਖ਼ਬਰ ਅਕਾਲੀ ਆਗੂ ਮਜੀਠੀਆ ਤੇ ਕਿਸਾਨ ਯੂਨੀਅਨ ਵਲੋਂ ਥਾਣਾ ਮਜੀਠਾ ਅੱਗੇ ਰੋਸ ਧਰਨਾ
Ad Position 24