03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੰਜਾਬ, ਹਰਿਆਣਾ 'ਚ ਗਰਮੀ ਨੇ ਮੁੜ ਫੜਿਆ ਜ਼ੋਰ

Ad Position 21
No active advertisement
ਅਜੀਤ ਡੈਸਕ 02-06-2026
ਅੰਮਿ੍ਤਸਰ, 1 ਜੂਨ (ਹਰਮਿੰਦਰ ਸਿੰਘ)-ਪੰਜਾਬ ਹਰਿਆਣਾ 'ਚ ਇਕ ਵਾਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ | ਤਾਪਮਾਨ ਵੱਧਣ ਲੱਗ ਪਿਆ ਹੈ | ਇਸ ਦੇ ਬਾਵਜੂਦ ਪੰਜਾਬ 'ਚ ਆਮ ਨਾਲੋਂ ਤਾਪਮਾਨ 4.2 ਡਿਗਰੀ ਸੈਲਸੀਅਸ ਘੱਟ ਚੱਲ ਰਿਹਾ ਹੈ | ਲੰਘੇ 24 ਘੰਟਿਆਂ 'ਚ ਪੰਜਾਬ ਦੇ ਬਠਿੰਡਾ ਇਲਾਕਾ 40.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਦਿਨ ਦੇ ਸਮੇਂ ਸਭ ਤੋਂ ਗਰਮ ਰਿਹਾ | ਇਹ ਤਾਪਮਾਨ ਪਹਿਲਾਂ ਨਾਲੋਂ 3.4 ਡਿਗਰੀ ਵਧੇਰੇ ਹੈ | ਜਦੋਂਕਿ ਰਾਤ ਸਮੇਂ ਰੂਪਨਗਰ ਦਾ ਘੱਟ ਤੋਂ ਘੱਟ ਤਾਪਮਾਨ 21.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸੇ ਦੌਰਾਨ ਹਰਿਆਣਾ ਦਾ ਸਿਰਸਾ ਦਿਨ ਦੇ ਸਮੇਂ 40.0 ਡਿਗਰੀ ਤਾਪਮਾਨ ਦੇ ਨਾਲ ਸਭ ਤੋਂ ਗਰਮ ਰਿਹਾ ਤੇ ਭਵਾਨੀ 'ਚ ਰਾਤ ਦੇ ਸਮੇਂ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਤੱਕ ਰਿਹਾ | ਮੌਸਮ ਵਿਭਾਗ ਨੇ ਅਗਲੇ ਦਿਨਾਂ ਦੀ ਭਵਿੱਖਬਾਣੀ ਕਰਦੇ ਹੋਏ ਹਰਿਆਣਾ 'ਚ ਤੇਜ਼ ਹਵਾਵਾਂ ਚੱਲਣ ਅਤੇ ਗਰਜ ਚਮਕ ਨਾਲ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ | ਪੰਜਾਬ ਵਿਚ 3 ਜੂਨ ਤੋਂ ਤੇਜ਼ ਹਵਾਵਾਂ ਚੱਲਣ, ਗਰਜ ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ 328 ਪਾਵਨ ਸਰੂਪ ਮਾਮਲੇ ਤੋਂ ਇਲਾਵਾ 'ਸਿੱਟ' ਨੂੰ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾਵੇਗੀ-ਧਾਮੀ <br/> ਅਗਲੀ ਖ਼ਬਰ ਐਸ.ਪੀ.ਏ. ਦੇ ਕੈਂਪਸ ਦੀ ਦੂਸਰੀ ਮੰਜ਼ਿਲ 'ਤੇ ਲੱਗੀ ਅੱਗ
Ad Position 24