03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

328 ਪਾਵਨ ਸਰੂਪ ਮਾਮਲੇ ਤੋਂ ਇਲਾਵਾ 'ਸਿੱਟ' ਨੂੰ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਜਾਵੇਗੀ-ਧਾਮੀ <br/>

Ad Position 21
No active advertisement
ਅਜੀਤ ਡੈਸਕ 02-06-2026
ਅੰਮਿ੍ਤਸਰ, 1 ਜੂਨ (ਜਸਵੰਤ ਸਿੰਘ ਜੱਸ)-ਅੱਜ ਇਥੇ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਉਪਰੰਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 328 ਪਾਵਨ ਸਰੂਪ ਮਾਮਲੇ 'ਚ ਸਰਕਾਰ ਵਲੋਂ ਗਠਿਤ 'ਸਿੱਟ' ਵਲੋਂ ਮੰਗੀਆਂ ਜਾ ਰਹੀਆਂ ਜਾਣਕਾਰੀਆਂ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਪਰ ਹੁਣ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ੋੋ੍ਰਮਣੀ ਕਮੇਟੀ ਨੂੰ ਜਾਰੀ ਨਵੇਂ ਆਦੇਸ਼ ਅਨੁਸਾਰ 'ਸਿੱਟ' ਨੂੰ ਕੇਵਲ 328 ਪਾਵਨ ਸਰੂਪ ਮਾਮਲੇ ਸੰਬੰਧੀ ਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ 'ਸਿੱਟ' ਵਲੋਂ ਪਾਵਨ ਸਰੂਪ ਮਾਮਲੇ ਤੋਂ ਬਾਹਰ ਜਾ ਕੇ ਸ਼ੋ੍ਰਮਣੀ ਕਮੇਟੀ ਤੋਂ ਸਿੱਖ ਸੰਸਥਾ ਦੇ ਹੋਰ ਅੰਦਰੂਨੀ ਮਾਮਲਿਆਂ ਬਾਰੇ ਜਾਣਕਾਰੀ ਮੰਗਣ ਬਾਰੇ ਜਥੇਦਾਰ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ਦੇ ਜਵਾਬ ਵਿਚ ਜਥੇਦਾਰ ਵਲੋਂ ਪੱਤਰ ਭੇਜ ਕੇ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੀ ਸਹਿਯੋਗ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਮਾਮਲੇ ਤੋਂ ਬਾਹਰ ਜਾ ਕੇ ਮੰਗੀ ਗਈ ਕੋਈ ਵੀ ਜਾਣਕਾਰੀ ਸ਼੍ਰੋਮਣੀ ਕਮੇਟੀ ਵਲੋਂ 'ਸਿੱਟ' ਨੂੰ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੰਤਿ੍ੰਗ ਕਮੇਟੀ ਨੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਵੀ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਜੂਨ 1984 ਘੱਲੂਘਾਰਾ ਦਿਵਸ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾਵੇਗਾ ਤੇ ਸੰਗਤਾਂ ਨੂੰ ਫੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਪਾਵਨ ਸਰੂਪਾਂ ਦੇ ਵੀ ਦਰਸ਼ਨ ਕਰਵਾਏ ਜਾਣਗੇ | ਬੀਤੇ ਕੱਲ੍ਹ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ 'ਚ ਪਾਵਨ ਬੀੜ ਅਗਨ ਭੇਟ ਹੋਣ ਦੀ ਘਟਨਾ 'ਤੇ ਦੁੱਖ ਜ਼ਾਹਰ ਕਰਦਿਆਂ ਧਾਮੀ ਨੇ ਗਰਮੀ ਦੇ ਮੌਸਮ ਦੌਰਾਨ ਸੰਗਤਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਲਈ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਬਿਜਲੀ ਉਪਕਰਣਾਂ ਦੀ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ | ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਵੇਂ ਪਾਤਿਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਵਲੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਬੀਤੇ ਦਿਨ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ, ਪੰਥਕ ਵਿਦਵਾਨਾਂ ਤੇ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦੀ ਮਤਾ ਪਾਸ ਕੀਤਾ ਗਿਆ | ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼ੋਕ ਮਤਾ ਵੀ ਪਾਸ ਕੀਤਾ ਗਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੈਨੇਜਰ ਮੇਜਰ ਸਿੰਘ, ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਰਸ਼ਕਾਂ ਦਾ ਖੂਬ ਮਨੋਰੰਜਨ ਕਰੇਗੀ ਹਾਸਿਆਂ ਨਾਲ ਭਰਪੂਰ ਫ਼ਿਲਮ 'ਕੈਰੀ ਆਨ ਜੱਟਾ-4' <br/> ਅਗਲੀ ਖ਼ਬਰ ਪੰਜਾਬ, ਹਰਿਆਣਾ 'ਚ ਗਰਮੀ ਨੇ ਮੁੜ ਫੜਿਆ ਜ਼ੋਰ
Ad Position 24