03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਹੁਰਿਆਂ ਤੋਂ ਤੰਗ ਪ੍ਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 02-06-2026
ਬਟਾਲਾ, 1 ਜੂਨ (ਸਤਿੰਦਰ ਸਿੰਘ)-ਸਹੁਰਿਆਂ ਤੋਂ ਤੰਗ ਪ੍ਰੇਸ਼ਾਨ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ 6 ਜਣਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਮਿ੍ਤਕ ਜੋਬਨਪ੍ਰੀਤ ਸਿੰਘ (28) ਦੇ ਪਿਤਾ ਹਰਪਿੰਦਰ ਸਿੰਘ ਵਾਸੀ ਅਜੀਤ ਨਗਰ ਬਟਾਲਾ ਨੇ ਦੱਸਿਆ ਕਿ ਉਸ ਦੇ ਲੜਕੇ ਜੋਬਨਪ੍ਰੀਤ ਸਿੰਘ ਦਾ ਵਿਆਹ ਛੇ ਮਹੀਨੇ ਪਹਿਲਾਂ ਸਿਮਰਨਜੀਤ ਕੌਰ ਪੁੱਤਰੀ ਸੋਨੂੰ ਸਿੰਘ ਵਾਸੀ ਮੁਰਗੀ ਮੁਹੱਲਾ ਬਟਾਲਾ ਨਾਲ ਹੋਇਆ ਸੀ, ਜਿਨ੍ਹਾਂ ਆਪਸੀ ਕਲੇਸ਼ ਚੱਲਦਾ ਰਹਿੰਦਾ ਸੀ | ਉਸ ਨੇ ਦੱਸਿਆ ਕਿ 31 ਮਈ ਨੂੰ ਉਸ ਦਾ ਲੜਕਾ ਤੇ ਨੂੰ ਹ ਆਪਣੇ ਘਰ ਵਿਚ ਹੀ ਮੌਜੂਦ ਸੀ, ਜਿਸ ਦੌਰਾਨ ਸਿਮਰਨਜੀਤ ਕੌਰ, ਜੋਬਨਪ੍ਰੀਤ ਸਿੰਘ ਨਾਲ ਕਲੇਸ਼ ਕਰਨ ਲੱਗੀ ਤੇ ਉਸ ਦੇ ਹੱਥੀਂ ਵੀ ਪਈ | ਬਾਅਦ ਵਿਚ ਉਸ ਨੇ ਆਪਣੇ ਦਾਦਾ, ਭੂਆ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਜੋਬਨਪ੍ਰੀਤ ਦੀ ਕੁੱਟਮਾਰ ਕੀਤੀ, ਜਿਸ ਕਾਰਨ ਪ੍ਰੇਸ਼ਾਨ ਹੋ ਕੇ ਉਸ ਦੇ ਲੜਕੇ ਨੇ ਅਲੀਵਾਲ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਤੇ ਮਰਨ ਪਹਿਲਾਂ ਉਸ ਨੇ ਵੀਡਿਓ ਵੀ ਬਣਾਈ | ਜੋਬਨਪ੍ਰੀਤ ਦੀ ਲਾਸ਼ ਪੁਲਿਸ ਵਲੋਂ ਨਹਿਰ 'ਚੋਂ ਬਾਹਰ ਕੱਢ ਸਿਵਲ ਹਸਪਤਾਲ ਬਟਾਲਾ ਭੇਜ ਦਿੱਤੀ ਗਈ ਤੇ ਮਾਮਲੇ ਸੰਬੰਧੀ ਜਾਂਚ ਕਰ ਰਹੇ ਥਾਣਾ ਘਣੀਏ ਕੇ ਬਾਂਗਰ ਦੇ ਏ.ਐਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਜੋਬਨਪ੍ਰੀਤ ਦੇ ਪਿਤਾ ਹਰਪਿੰਦਰ ਸਿੰਘ ਦੀ ਪਤਨੀ ਸਿਮਰਨਜੀਤ ਕੌਰ, ਦਾਦਾ ਸਹੁਰਾ ਖਜ਼ਾਨ ਸਿੰਘ, ਭੂਆ ਸੱਸ ਸਵੀਟੀ, ਵਿਕਾਸ, ਖੁਸ਼ਦੀਪ ਕੌਰ ਤੇ ਜਗਤਾਰ ਸਿੰਘ ਸਾਰੇ ਵਾਸੀਆਨ ਮੁਰਗੀ ਮਹੁੱਲਾ ਬਟਾਲਾ ਖਿਲਾਫ ਸ਼ਿਕਾਇਤ ਦਰਜ ਕਰਵਾਈ, ਜਿਸ 'ਤੇ ਪੁਲਿਸ ਵਲੋਂ ਇਨ੍ਹਾਂ 6 ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਨੂੰ ਲੈ ਕੇ ਫ਼ੈਸਲਾ ਜਲਦ ਸੰਭਵ <br/> ਅਗਲੀ ਖ਼ਬਰ ਲੁਧਿਆਣਾ ਵਿਖੇ ਫ਼ੈਕਟਰੀ 'ਚ ਟੈਂਕ ਸਾਫ਼ ਕਰਨ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਪਿਓ-ਪੁੱਤਰ ਸਮੇਤ ਤਿੰਨ ਮੌਤਾਂ <br/>
Ad Position 24