04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਬਹਿਬਲ ਇਨਸਾਫ਼ ਮੋਰਚਾ ਨੇ ਬੁਰਜ ਤੋਂ ਬਰਗਾੜੀ ਤੱਕ ਕੱਢਿਆ ਪੈਦਲ ਮਾਰਚ

Ad Position 21
No active advertisement
ਅਜੀਤ ਡੈਸਕ 02-06-2026
ਬਰਗਾੜੀ, 1 ਜੂਨ (ਲਖਵਿੰਦਰ ਸ਼ਰਮਾ)-ਬਹਿਬਲ ਇਨਸਾਫ ਮੋਰਚਾ ਵਲੋਂ ਮੋਰਚੇ ਦੇ ਆਗੂ ਭਾਈ ਸੁਖਰਾਜ ਸਿੰਘ ਖ਼ਾਲਸਾ, ਸੁਖਜੀਤ ਸਿੰਘ ਖੋਸਾ, ਜਸਵਿੰਦਰ ਸਿੰਘ ਸਾਹੋਕੇ ਦੀ ਅਗਵਾਈ ਹੇਠ ਵੱਖਰੇ ਤੌਰ 'ਤੇ ਗੁਰਦੁਆਰਾ ਸਾਹਿਬ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰਦੁਆਰਾ ਸਾਹਿਬ ਬਰਗਾੜੀ ਤੱਕ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਦਿਨ ਦਿਹਾੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪਾਂ ਦੇ ਪਛਚਾਤਾਪ ਵਜੋਂ ਪੈਦਲ ਮਾਰਚ ਕੀਤਾ ਤੇ ਸਾਰੇ ਰਸਤੇ ਇਨਸਾਫ਼ ਦੀ ਮੰਗ ਕਰਦਿਆਂ ਸਤਿਨਾਮ ਵਹਿਗੁਰੂ ਦਾ ਜਾਪ ਕੀਤਾ | ਭਾਈ ਸੁਖਰਾਜ ਸਿੰਘ ਤੇ ਦੂਸਰੇ ਆਗੂਆਂ ਨੇ ਕਿਹਾ ਉਸ ਸਮੇਂ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਬਹਿਬਲ ਕੋਟਕਪੂਰਾ ਵਿਖੇ ਹੋਏ ਗੋਲੀਕਾਂਡ ਦਾ ਅਜੇ ਤੱਕ ਪੂਰਨ ਇਨਸਾਫ਼ ਨਹੀਂ ਮਿਲ ਸਕਿਆ | ਉਸ ਸਮੇਂ ਦੀਆਂ ਅਖੌਤੀ ਪੰਥਕ ਸਰਕਾਰਾਂ ਨੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਬਜਾਏ ਇਨਸਾਫ਼ ਮੰਗਣ ਵਾਲੇ ਲੋਕਾਂ 'ਤੇ ਹੀ ਤਸ਼ਦਦ ਕੀਤਾ ਅਤੇ ਦੋਸ਼ੀਆਂ ਦੀ ਪੁਛਤਪਨਾਹੀ ਕੀਤੀ | ਉਨ੍ਹਾਂ ਪੁਰਜ਼ੋਰ ਮੰਗ ਕੀਤੀ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਜਲਦ ਕਟਿਹਰੇ ਵਿਚ ਖੜ੍ਹੇ ਕਰਕੇ ਸਖਤ ਸਜ਼ਾ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀਨਗਰ 'ਚ ਸਮਾਗਮ 7 ਨੂੰ -ਖ਼ਾਲਸਾ ਅਗਲੀ ਖ਼ਬਰ ਗੁਜਰਾਤ ਟਾਈਟਨਜ਼ ਟੀਮ ਦੀ ਬੱਸ ਨੂੰ ਲੱਗੀ ਅੱਗ
Ad Position 24