ਚੰਡੀਗੜ੍ਹ, 1 ਜੂਨ (ਪ੍ਰੋ ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫ਼.ਆਈ.ਆਰ. ਮਾਮਲੇ ਵਿਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ | ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹਨ ਅਤੇ ਪੰਜਾਬ ਦੇ ਲੋਕ ਇਨ੍ਹਾਂ ਹੱਥਕੰਡਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਾਂ ਆਉਣ 'ਤੇ ਸਰਕਾਰ ਦੀਆਂ ਨਾਕਾਮੀਆਂ ਦਾ ਲੋਕਤੰਤਰਿਕ ਢੰਗ ਨਾਲ ਜਵਾਬ ਦੇਣਗੇ |