04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਗਰ ਕੌਂਸਲ ਚੋਣਾਂ ਮਗਰੋਂ ਅਕਾਲੀ ਦਲ ਨੂੰ ਵੱਡਾ ਹੁਲਾਰਾ, 51 ਆਜ਼ਾਦ ਕੌਂਸਲਰਾਂ ਨੇ ਦਿੱਤਾ ਸਮਰਥਨ <br/>

Ad Position 21
No active advertisement
ਅਜੀਤ ਡੈਸਕ 02-06-2026
ਚੰਡੀਗੜ੍ਹ, 1 ਜੂਨ (ਪ੍ਰੋ. ਅਵਤਾਰ ਸਿੰਘ)-ਸਥਾਨਕ ਸਰਕਾਰਾਂ ਵਿਚ ਆਪਣੀ ਮੌਜੂਦਗੀ ਹੋਰ ਮਜ਼ਬੂਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ 51 ਆਜ਼ਾਦ ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਨਾਲ ਅਕਾਲੀ ਦਲ ਦੀਆਂ ਜਿੱਤੀਆਂ ਸੀਟਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ ਤੇ ਕਈ ਨਗਰ ਕਮੇਟੀਆਂ 'ਚ ਪਾਰਟੀ ਮਜ਼ਬੂਤ ਸਥਿਤੀ ਵਿਚ ਆ ਗਈ ਹੈ | ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ 31 ਆਜ਼ਾਦ ਕੌਂਸਲਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁੱਲ 51 ਆਜ਼ਾਦ ਕੌਂਸਲਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ ਤੇ ਬਾਕੀ ਰਹਿੰਦੇ 20 ਕੌਂਸਲਰ ਵੀ ਜਲਦੀ ਹੀ ਪਾਰਟੀ 'ਚ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਆਜ਼ਾਦ ਕੌਂਸਲਰਾਂ ਦੇ ਸਮਰਥਨ ਨਾਲ ਪਾਰਟੀ ਵਲੋਂ ਜਿੱਤੀਆਂ ਸੀਟਾਂ ਦੀ ਗਿਣਤੀ ਵੱਧ ਕੇ 243 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 192 ਸੀਟਾਂ ਅਕਾਲੀ ਦਲ ਨੇ ਆਪਣੇ ਚੋਣ ਨਿਸ਼ਾਨ 'ਤੇ ਜਿੱਤੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਦੇ ਨਤੀਜੇ ਸਪੱਸ਼ਟ ਤੌਰ 'ਤੇ ਦਰਸਾਉਂਦੇ ਹਨ ਕਿ ਲੋਕਾਂ ਦਾ ਭਰੋਸਾ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੀਡਰਸ਼ਿਪ 'ਤੇ ਲਗਾਤਾਰ ਬਣਿਆ ਹੋਇਆ ਹੈ | ਬਾਦਲ ਨੇ ਕਿਹਾ ਕਿ ਆਜ਼ਾਦ ਕੌਂਸਲਰਾਂ ਦੇ ਸਮਰਥਨ ਨਾਲ ਪਾਰਟੀ ਨੂੰ 9 ਮਿਉਂਸੀਪਲ ਕਮੇਟੀਆਂ 'ਚ ਪੂਰਨ ਬਹੁਮਤ ਪ੍ਰਾਪਤ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੂੰ 6 ਅਤੇ ਭਾਜਪਾ ਨੂੰ 2 ਕਮੇਟੀਆਂ ਵਿਚ ਬਹੁਮਤ ਮਿਲਿਆ ਹੈ | ਫ਼ਰੀਦਕੋਟ, ਮਹਿਰਾਜ, ਮਜੀਠਾ ਤੇ ਮੌੜ ਸਮੇਤ ਕਈ ਥਾਵਾਂ 'ਤੇ ਅਕਾਲੀ ਦਲ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਨੇ 1251 ਸੀਟਾਂ 'ਤੇ ਚੋਣ ਲੜੀ, ਜਦਕਿ ਕਾਂਗਰਸ ਨੇ 1550 ਸੀਟਾਂ 'ਤੇ ਆਪਣੇ ਉਮੀਦਵਾਰ ਖੜੇ ਕੀਤੇ ਸਨ | ਇਸ ਦੇ ਬਾਵਜੂਦ ਕਾਂਗਰਸ ਅਕਾਲੀ ਦਲ ਨਾਲੋਂ ਸਿਰਫ਼ ਕਰੀਬ 150 ਸੀਟਾਂ ਹੀ ਵੱਧ ਜਿੱਤ ਸਕੀ | ਉਨ੍ਹਾਂ ਕਿਹਾ ਕਿ ਫਰੀਦਕੋਟ 'ਚ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਅਤੇ ਮਜੀਠਾ ਸਮੇਤ ਕਈ ਥਾਵਾਂ 'ਤੇ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਗਈ, ਪਰ ਲੋਕਾਂ ਨੇ ਚੋਣਾਂ ਦੌਰਾਨ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਫ਼ੈਸਲਾ ਸੁਣਾ ਦਿੱਤਾ | ਇਕ ਸਵਾਲ ਦੇ ਜਵਾਬ 'ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ਼ ਕੀਤਾ ਗਿਆ ਨਵਾਂ ਮਾਮਲਾ ਸਿਆਸੀ ਬਦਲਾਖੋਰੀ ਦਾ ਹਿੱਸਾ ਹੈ | ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ, ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਤੇਜਿੰਦਰ ਸਿੰਘ ਮਿੱਢੂ ਖੇੜਾ ਆਦਿ ਤੋਂ ਇਲਾਵਾ ਹੋਰ ਵੀ ਆਗੂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ' ਨੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਛਚਾਤਾਪ ਦਿਹਾੜਾ ਮਨਾਇਆ ਅਗਲੀ ਖ਼ਬਰ ਕਸ਼ਮੀਰ ਦੀ ਲਾਲ ਸੁਰਖ਼ ਚੈਰੀ ਪਹੁੰਚੇਗੀ ਹੁਣ ਰੇਲ ਦੀ ਰਫ਼ਤਾਰ ਨਾਲ ਮੁੰਬਈ, ਵਡੋਦਰਾ ਅਤੇ ਸੂਰਤ ਤੱਕ
Ad Position 24