08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਿੱਖਿਆ ਬੋਰਡ ਨੇ ਫੇਲ੍ਹ ਵਿਦਿਆਰਥੀਆਂ ਲਈ ਆਨਲਾਈਨ ਦਾਖ਼ਲਿਆਂ ਸੰਬੰਧੀ ਅੰਤਿਮ ਮਿਤੀ 12 ਜੂਨ ਐਲਾਨੀ <br/>

Ad Position 21
No active advertisement
ਅਜੀਤ ਡੈਸਕ 03-06-2026

ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿਚ 10ਵੀਂ/12ਵੀਂ ਸ਼੍ਰੇਣੀ ਦੇ ਰੈਗੂਲਰ ਵਿਦਿਆਰਥੀਆਂ, ਜਿਨ੍ਹਾਂ ਦਾ ਨਤੀਜਾ ਚਾਲੂ ਅਕਾਦਮਿਕ ਸਾਲ ਫਰਵਰੀ/ਮਾਰਚ-2026 ਵਿਚ ਲਈ ਗਈ ਪ੍ਰੀਖਿਆ ਦੌਰਾਨ ਫੇਲ੍ਹ ਐਲਾਨਿਆ ਜਾ ਚੁੱਕਾ ਹੈ, ਲਈ ਪੂਰੇ ਵਿਸ਼ਿਆਂ ਦੀ ਪ੍ਰੀਖਿਆ ਬਲਾਕ-2 ਜੁਲਾਈ/ਅਗਸਤ-2026 ਲਈ 12 ਜੂਨ ਤੱਕ ਆਨਲਾਈਨ ਦਾਖ਼ਲੇ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ | ਬੁਲਾਰੇ ਨੇ ਦੱਸਿਆ ਕਿ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਐਕਰੀਡੇਟਿਡ ਸਕੂਲਾਂ ਰਾਹੀਂ ਬੋਰਡ ਦੇ ਖੇਤਰੀ ਦਫ਼ਤਰਾਂ ਦੀ ਸਹਾਇਤਾ ਨਾਲ ਜਾਂ ਵਿਦਿਆਰਥੀ ਸਿੱਧੇ ਤੌਰ 'ਤੇ ਬੋਰਡ ਦੀ ਵੈੱਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਤੇ ਫ਼ੀਸਾਂ ਭਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹਨ |

Ad Position 22
No active advertisement
ਪਿਛਲੀ ਖ਼ਬਰ ਕੇਰਲਮ 'ਚ 4 ਜੂਨ ਤੱਕ ਦਸਤਕ ਦੇ ਸਕਦਾ ਹੈ ਮਾਨਸੂਨ, ਆਮ ਤਾਰੀਖ਼ ਨਾਲੋਂ ਤਿੰਨ ਦਿਨ ਦੀ ਦੇਰੀ; ਖੇਤੀਬਾੜੀ ਖੇਤਰ ਦੀਆਂ ਨਜ਼... ਅਗਲੀ ਖ਼ਬਰ 'ਆਪ' ਆਗੂ ਰੋਜ਼ੀ ਨਾਗਪਾਲ ਨੇ ਭਰੇ ਗਏ ਸਰਕਾਰੀ ਸਕੀਮਾਂ ਦੇ ਫਾਰਮ
Ad Position 24