08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਕਾਂਗਰਸ ਵਲੋਂ 'ਨੀਟ' ਪੇਪਰ ਲੀਕ ਮਾਮਲੇ ਵਿਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਮਾਰਚ ਅਤੇ ਧਰਨੇ

Ad Position 21
No active advertisement
ਅਜੀਤ ਡੈਸਕ 03-06-2026

ਕੇਂਦਰੀ ਸਿੱਖਿਆ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਵੇ-ਰਾਜਾ ਵੜਿੰਗ
ਚੰਡੀਗੜ੍ਹ, 2 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਵਲੋਂ ਅੱਜ 'ਨੀਟ' ਦੇ ਪੇਪਰਾਂ ਦੇ ਵਾਰ-ਵਾਰ ਲੀਕ ਹੋਣ ਅਤੇ ਸੀ.ਬੀ.ਐਸ.ਈ. ਵਿਚ ਚੱਲ ਰਹੇ ਮਾੜੇ ਪ੍ਰਬੰਧਾਂ ਦੇ ਚੱਲਦੇ ਬਣੇ ਗੰਭੀਰ ਹਾਲਾਤਾਂ ਖ਼ਿਲਾਫ਼ ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਰੋਸ ਮਾਰਚ ਅਤੇ ਧਰਨੇ ਦਿੱਤੇ ਗਏ | ਇਸ ਮੌਕੇ ਵੱਖ ਵੱਖ ਥਾਈਾ ਕੀਤੇ ਪ੍ਰਦਰਸ਼ਨ ਦੌਰਾਨ ਕਾਂਗਰਸ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਸਾੜੇ | ਕਾਂਗਰਸ ਦੇ ਬੁਲਾਰੇ ਅਨੁਸਾਰ ਕਾਂਗਰਸ ਵਰਕਰਾਂ ਦੇ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਤੇ ਨੌਜਵਾਨਾਂ ਨੇ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ, ਜਿਨ੍ਹਾਂ ਵਿਚ ਲੁਧਿਆਣਾ, ਜਲੰਧਰ, ਅੰਮਿ੍ਤਸਰ, ਪਟਿਆਲਾ, ਬਠਿੰਡਾ ਅਤੇ ਹੋਰ ਸ਼ਹਿਰ ਤੇ ਕਸਬੇ ਸ਼ਾਮਿਲ ਸਨ, ਵਿਚ ਹੋਏ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿਚ ਹਿੱਸਾ ਲਿਆ | ਇਸ ਮਾਮਲੇ ਵਿਚ ਅੱਜ ਇੱਥੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਭਰ ਦੇ ਲਗਭਗ 22 ਲੱਖ ਵਿਦਿਆਰਥੀਆਂ ਨੇ 'ਨੀਟ' ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਪ੍ਰੀਖਿਆ ਦਾ ਪੇਪਰ ਲੀਕ ਹੋ ਗਿਆ | ਇਹ ਦੂਜੀ ਵਾਰ ਹੈ ਜਦੋਂ 'ਨੀਟ' ਦਾ ਪੇਪਰ ਲੀਕ ਹੋਇਆ ਹੈ ਤੇ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਵੜਿੰਗ ਨੇ ਵਿਦਿਆਰਥੀਆਂ ਪ੍ਰਤੀ ਪ੍ਰਧਾਨ ਮੰਤਰੀ ਦੀ ਉਦਾਸੀਨਤਾ ਅਤੇ ਅਸੰਵੇਦਨਸ਼ੀਲ ਰਵੱਈਏ ਦੀ ਨਿੰਦਾ ਕਰਦਿਆਂ, ਸਵਾਲ ਕੀਤਾ ਕਿ ਉਹ ਪ੍ਰਧਾਨ ਵਰਗੇ ਅਯੋਗ ਅਤੇ ਅਸਮਰੱਥ ਮੰਤਰੀ ਨੂੰ ਕਿਉਂ ਬਚਾ ਰਹੇ ਹਨ | ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਮੰਗ ਕੀਤੀ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ) ਨੂੰ ਭੰਗ ਕੀਤਾ ਜਾਵੇ ਅਤੇ 'ਨੀਟ' ਵਰਗੀਆਂ ਪ੍ਰੀਖਿਆਵਾਂ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਸੰਸਦੀ ਸਟੈਂਡਿੰਗ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸ਼ਾਮ ਚੌਰਾਸੀ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ 'ਚ 13 ਜੂਨ ਨੂੰ ਈ.ਵੀ.ਐਮ. ਰਾਹੀਂ ਕਰਵਾਈਆਂ ਜਾਣਗੀਆਂ ਚੋਣਾਂ
Ad Position 24