08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜ਼ਿਲ੍ਹਾ ਬਰਨਾਲਾ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 'ਚ ਦੇਸ਼ ਭਰ 'ਚੋਂ ਤੀਜਾ ਤੇ ਸੂਬੇ 'ਚੋਂ ਪਹਿਲਾ ਸਥਾਨ ਕੀਤਾ ਹਾਸਲ <br/>

Ad Position 21
No active advertisement
ਅਜੀਤ ਡੈਸਕ 03-06-2026
ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਕੂਲ ਸਿੱਖਿਆ ਵਿਚ ਮੀਲ ਪੱਥਰ ਸਥਾਪਤ ਕਰਦਿਆਂ ਜ਼ਿਲ੍ਹਾ ਬਰਨਾਲਾ ਜਿੱਥੇ ਪੰਜਾਬ ਵਿਚ ਮੋਹਰੀ ਜ਼ਿਲ੍ਹਾ ਬਣਿਆ ਹੈ, ਉੱਥੇ ਬਰਨਾਲਾ ਨੇ ਦੇਸ਼ ਭਰ ਦੇ ਜ਼ਿਲਿ੍ਹਆਂ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਵਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) 2.0 ਵਿਚ ਪੰਜਾਬ ਦੇਸ਼ ਵਿਚੋਂ ਅੱਵਲ ਹੈ ਤੇ ਜ਼ਿਲਿ੍ਹਆਂ ਦੀ ਰਿਪੋਰਟ ਵਿਚ ਜ਼ਿਲ੍ਹਾ ਬਰਨਾਲਾ ਨੇ ਦੇਸ਼ ਵਿਚੋਂ ਤੀਜਾ ਤੇ ਸੂਬੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੱਸਿਆ ਕਿ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਦੀ ਪਿਛਲੇ ਸਮੇਂ ਜ਼ਿਲਿ੍ਹਆਂ ਦੀ ਜਾਰੀ ਹੋਈ ਰਿਪੋਰਟ ਅਨੁਸਾਰ ਜ਼ਿਲ੍ਹਾ ਬਰਨਾਲਾ ਨੇ 461 ਸਕੋਰ ਹਾਸਲ ਕਰ ਕੇ ਵੱਕਾਰੀ ਉੱਤਮ-2 ਗ੍ਰੇਡ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੀਜੀਆਈ-ਡੀ ਤਹਿਤ ਜ਼ਿਲਿ੍ਹਆਂ ਨੂੰ ਛੇ ਮੁੱਖ ਖੇਤਰਾਂ ਵਿਚ ਦਰਜਾ ਦਿੱਤਾ ਜਾਂਦਾ ਹੈ ਜਿਨ੍ਹਾਂ ਵਿਚ ਨਤੀਜੇ, ਪ੍ਰਭਾਵਸ਼ਾਲੀ ਕਲਾਸ ਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਿਲ ਹਨ ਜਿਨ੍ਹਾਂ ਦੇ ਕੁੱਲ 600 ਸਕੋਰ ਹਨ | ਡਿਪਟੀ ਕਮਿਸ਼ਨਰ ਨੇ ਇਸ ਪ੍ਰਾਪਤੀ ਲਈ ਉਨ੍ਹਾਂ ਸਿੱਖਿਆ ਵਿਭਾਗ ਬਰਨਾਲਾ ਦੀ ਮਿਹਨਤੀ ਟੀਮ ਅਤੇ ਸਮਰਪਿਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਸਵ. ਰਾਜਾ ਰਣਧੀਰ ਸਿੰਘ ਨਮਿਤ ਪਾਠ ਦਾ ਭੋਗ 7 ਜੂਨ ਨੂੰ <b... ਅਗਲੀ ਖ਼ਬਰ ਚੋਣਾਂ ਲੜਨ ਵਾਲੀਆਂ ਸਿਆਸੀ ਧਿਰਾਂ ਹੀ ਕਰ ਰਹੀਆਂ ਖ਼ਾਲਿਸਤਾਨ ਦੀ ਗੱਲ-ਵਧਾਵਾ ਸਿੰਘ ਬੱਬਰ
Ad Position 24