08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਮੂਹ ਆਗੂ ਪੰਥਕ ਏਕਤਾ ਲਈ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਿਧਾਂਤ ਤੋਂ ਸੇਧ ਲੈਣ-ਬਰਾੜ <br/>

Ad Position 21
No active advertisement
ਅਜੀਤ ਡੈਸਕ 03-06-2026

ਐੱਸ. ਏ. ਐੱਸ. ਨਗਰ, 2 ਜੂਨ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਸਮੂਹ ਪੰਥਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਮਤਭੇਦਾਂ ਤੇ ਮੁਫ਼ਾਦਾਂ ਤੋਂ ਉੱਪਰ ਉੱਠ ਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਦਰਸਾਏ ਗਏ ਸੱਚ, ਨਿਡਰਤਾ, ਅਨੁਸ਼ਾਸਨ ਤੇ ਪੰਥਕ ਸਮਰਪਣ ਦੇ ਸਿਧਾਂਤਾਂ ਤੋਂ ਸੇਧ ਲੈਣ | ਉਨ੍ਹਾਂ ਕਿਹਾ ਕਿ ਇਨ੍ਹਾਂ ਸਿਧਾਂਤਾਂ 'ਤੇ ਚੱਲ ਕੇ ਹੀ ਸਿੱਖ ਕੌਮ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕਦਾ ਹੈ ਤੇ ਪੰਥ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ 'ਚ ਪੰਥਕ ਏਕਤਾ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ | ਸਿੱਖ ਕੌਮ ਨੂੰ ਦਰਪੇਸ਼ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਚੁਣੌਤੀਆਂ ਦਾ ਸਾਹਮਣਾ ਕੇਵਲ ਆਪਸੀ ਇਕਜੁੱਟਤਾ ਅਤੇ ਸਾਂਝੀ ਸੋਚ ਰਾਹੀਂ ਹੀ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਆਪਣੇ ਜੀਵਨ ਦੌਰਾਨ ਸਿੱਖੀ ਸਿਧਾਂਤਾਂ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ ਸੀ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਧਰਮ, ਕੌਮ ਅਤੇ ਆਪਣੇ ਵਿਰਸੇ ਨਾਲ ਜੋੜਨ ਦਾ ਜੋ ਮਹਾਨ ਕਾਰਜ ਕੀਤਾ ਹੈ, ਉਹ ਅੱਜ ਵੀ ਸਿੱਖ ਸਮਾਜ ਲਈ ਪ੍ਰੇਰਨਾ ਸ੍ਰੋਤ ਹੈ |

Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਡਵੀਜ਼ਨ ਨੇ ਮਈ ਮਹੀਨੇ ਦੌਰਾਨ ਜੁਰਮਾਨੇ ਵਜੋਂ 3.10 ਕਰੋੜ ਦਾ ਮਾਲੀਆ ਵਸੂਲਿਆ <br/> ਅਗਲੀ ਖ਼ਬਰ ਓਵਰਟੇਕ ਕਾਰਨ ਹੋਏ ਵਿਵਾਦ 'ਚ ਦੇਸੀ ਕੱਟੇ ਨਾਲ ਚਲਾਈਆਂ ਗੋਲੀਆਂ, ਇਕ ਕਾਬੂ <br/>
Ad Position 24