10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਜੀਠਾ ਥਾਣੇ ਦੀ ਹਿਰਾਸਤ 'ਤੇ ਹਾਈ ਕੋਰਟ ਸਖ਼ਤ ਸਰਕਾਰ ਨੂੰ ਅੱਜ ਜਵਾਬ ਦਾਖ਼ਲ ਕਰਨ ਦਾ ਦਿੱਤਾ ਸਮਾਂ <br/>

Ad Position 21
No active advertisement
ਅਜੀਤ ਡੈਸਕ 03-06-2026
ਚੰਡੀਗੜ੍ਹ, 2 ਜੂਨ (ਪ੍ਰੋ. ਅਵਤਾਰ ਸਿੰਘ)-ਅੰਮਿ੍ਤਸਰ ਦੇ ਮਜੀਠਾ ਪੁਲਿਸ ਥਾਣੇ 'ਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਮੰਗਲਵਾਰ ਨੂੰ ਸੁਣਵਾਈ ਹੋਈ | ਸੂਬਾ ਸਰਕਾਰ ਵਲੋਂ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗੇ ਜਾਣ ਤੋਂ ਬਾਅਦ ਅਦਾਲਤ ਨੇ ਸੂਬਾ ਸਰਕਾਰ ਨੂੰ ਤਾੜਨਾ ਕਰਦਿਆਂ ਇਸ ਮਾਮਲੇ 'ਚ ਬੁੱਧਵਾਰ ਤੱਕ ਜਵਾਬ ਦਾਇਰ ਕਰਨ ਦੇ ਸਖ਼ਤ ਹੁਕਮ ਦਿੱਤੇ | ਇਹ ਮਾਮਲਾ ਪਿੰਡ ਸੋਹੀਆਂ ਕਲਾਂ ਦੇ ਵਸਨੀਕ ਮੁਖਵੰਤ ਸਿੰਘ ਵਲੋਂ ਦਾਇਰ 'ਹੈਬੀਅਸ ਕਾਰਪਸ' ਪਟੀਸ਼ਨ ਨਾਲ ਸਬੰਧਿਤ ਹੈ | ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਉਸ ਦੇ ਪੁੱਤਰ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਪੁਲਿਸ ਵਲੋਂ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਿਆ ਗਿਆ | ਪਟੀਸ਼ਨ ਅਨੁਸਾਰ ਜੋਬਨਪ੍ਰੀਤ ਸਿੰਘ ਦਾ ਨਾਮ 30 ਮਈ, 2026 ਨੂੰ ਮਜੀਠਾ ਪੁਲਿਸ ਥਾਣੇ ਵਿਚ ਦਰਜ ਇਕ ਐਫ਼.ਆਈ.ਆਰ. 'ਚ ਸ਼ਾਮਿਲ ਕੀਤਾ ਗਿਆ ਸੀ, ਜਦਕਿ ਅਗਲੇ ਦਿਨ ਉਸਨੂੰ ਹਿਰਾਸਤ ਵਿਚ ਲਿਆ ਗਿਆ | ਪਟੀਸ਼ਨ ਵਿਚ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਉਨ੍ਹਾਂ ਵਿਚ ਗਿ੍ਫ਼ਤਾਰੀ ਤੋਂ ਪਹਿਲਾਂ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨਾ ਲਾਜ਼ਮੀ ਸੀ, ਪਰ ਪੁਲਿਸ ਵਲੋਂ ਅਜਿਹਾ ਨਹੀਂ ਕੀਤਾ ਗਿਆ | ਪਟੀਸ਼ਨ 'ਚ ਸਿਆਸੀ ਬਦਲਾਖੋਰੀ ਦਾ ਮੁੱਦਾ ਵੀ ਉਠਾਇਆ ਗਿਆ ਹੈ | ਹਾਈ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਪੰਜਾਬ ਸਰਕਾਰ, ਡੀ.ਜੀ.ਪੀ. ਪੰਜਾਬ, ਐਸ.ਐਸ.ਪੀ. ਅੰਮਿ੍ਤਸਰ ਦਿਹਾਤੀ, ਡੀ.ਐਸ.ਪੀ. ਮਜੀਠਾ ਅਤੇ ਐਸ.ਐਚ.ਓ. ਮਜੀਠਾ ਨੂੰ ਧਿਰ ਬਣਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 7 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਡਾਇਰੈਕਟਰ, ਸਥਾਨਕ ਸਰਕਾਰ... ਅਗਲੀ ਖ਼ਬਰ ਖੇਤਰੀ ਤਣਾਅ ਵਿਚਕਾਰ ਪਾਕਿ ਵਿਦੇਸ਼ ਮੰਤਰੀ ਵਲੋਂ ਈਰਾਨੀ ਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨਾਲ ਗੱਲਬਾਤ, ਪਾਕਿਸਤਾਨ ਨੇ ਜੰ...
Ad Position 24