18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਿੰਡ ਲੱਖੂਵਾਲ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Ad Position 21
No active advertisement
ਅਜੀਤ ਡੈਸਕ 05-06-2026
ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਨੇੜੇ ਪਿੰਡ ਲੱਖੂਵਾਲ ਕੋਲ ਬੀਤੀ ਰਾਤ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਤੇ ਐੱਸ.ਐੱਚ.ਓ. ਸਬ-ਇੰਸ: ਕੁਲਵਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪੁੱਜੇ | ਮਿ੍ਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਉਰਫ਼ ਸਰਵਣ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਸ਼ਹਿਜ਼ਾਦਾ ਨੇੜੇ ਰਮਦਾਸ ਵਜੋਂ ਹੋਈ ਹੈ | ਅਜਨਾਲਾ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸੁਖਵਿੰਦਰ ਸਿੰਘ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਵੀ ਅਜਨਾਲਾ ਪਹੁੰਚੇ ਹੋਏ ਸਨ ਜਿਨ੍ਹਾਂ ਦਾ ਰੋ-ਰੋ ਬੁਰਾ ਹਾਲ ਸੀ | ਸਬ-ਇੰਸ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਬੀਤੀ ਸ਼ਾਮ ਕੱਪੜੇ ਲੈਣ ਅਜਨਾਲੇ ਆਇਆ ਸੀ ਪਰ ਬਾਅਦ 'ਚ ਉਸਦਾ ਪਤਾ ਨਹੀਂ ਲੱਗਾ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਰਿਸ਼ਤੇਦਾਰ ਵਿਰਸਾ ਸਿੰਘ ਪਿੰਡ ਸੈਦਪੁਰ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਹੁੱਡਾ ਦੇ ਕੈਪਟਨ ਬਾਰੇ ਦਿੱਤੇ ਬਿਆਨ ਨੇ ਵਧਾਈ ਪੰਜਾਬ ਕਾਂਗਰਸ ਅਤੇ ਭਾਜਪਾ ਆਗੂਆਂ ਦੀ ਧੜਕਣ ਅਗਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ਸਮੇਤ ਸੂਬੇ ਦੇ 5 ਪ੍ਰਮੁੱਖ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ <br/>
Ad Position 24