14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡਿਪਟੀ ਕਮਿਸ਼ਨਰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ- ਹਰਪਾਲ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 06-06-2026
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)-ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ | ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਰੋਕ ਦਿੱਤੀ ਜਾਵੇਗੀ | ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਵਿੱਤੀ ਬਿੱਲਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ | ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਪਹਿਲਾਂ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਬਕਾਇਆ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਤੇ ਇਤਿਹਾਸ ਦੀ ਅਮਰ ਧਰੋਹਰ ਹੁੰਦੇ ਹਨ- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਤਾਜ ਸ਼ਿੰਗਾਰਾ ਸਿੰਘ ਸਲਾਣਾ ਦੇ ਸਿਰ ਸਜਿਆ
Ad Position 24