ਪਟਿਆਲਾ , 5 ਜੂਨ (ਧਰਮਿੰਦਰ ਸਿੰਘ ਸਿੱਧੂ)-ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ'ਚ ਡਾਇਰੈਕਟਰ/ਜਨਰੇਸ਼ਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਇੰਜੀਨੀਅਰ ਬਰਾੜ ਲੁਧਿਆਣਾ ਵਿਖੇ ਇੰਜੀਨੀਅਰ-ਇਨ-ਚੀਫ਼ ਵਜੋਂ ਸੇਵਾ ਨਿਭਾ ਰਹੇ ਸਨ | ਬਿਜਲੀ ਖੇਤਰ ਵਿਚ 34 ਸਾਲਾਂ ਤੋਂ ਵੱਧ ਦੇ ਤਜਰਬੇ ਦੇ ਨਾਲ ਉਹ ਇਸ ਅਹੁਦੇ ਲਈ ਵਿਆਪਕ ਤਕਨੀਕੀ ਅਤੇ ਪ੍ਰਸਾਸ਼ਨਿਕ ਮੁਹਾਰਤਾ ਰੱਖਦੇ ਹਨ | ਅਹੁਦਾ ਸੰਭਾਲਣ ਤੋਂ ਬਾਅਦ ਇੰਜੀਨੀਅਰ ਬਰਾੜ ਨੇ ਉਨ੍ਹਾਂ ਵਿਚ ਭਰੋਸਾ ਪ੍ਰਗਟਾਉਣ ਅਤੇ ਇਹ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ, ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.) ਪੀ.ਐੱਸ.ਪੀ.ਸੀ.ਐੱਲ. ਡਾ. ਬਸੰਤ ਗਰਗ ਦਾ ਧੰਨਵਾਦ ਕੀਤਾ |