11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਦਲ ਖ਼ਾਲਸਾ ਵਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਿਆ <br/>

Ad Position 21
No active advertisement
ਅਜੀਤ ਡੈਸਕ 06-06-2026
ਅੰਮਿ੍ਤਸਰ, 5 ਜੂਨ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਅੱਜ ਸ਼ਾਮ ਵਿਸ਼ਾਲ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਗਿਆ | ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਦਰਬਾਰ ਸਾਹਿਬ ਤੱਕ ਕੱਢੇ ਗਏ ਇਸ ਮਾਰਚ ਵਿਚ ਸਿੱਖ ਆਗੂੁਆਂ, ਪਾਰਟੀ ਕਾਰਕੁੰਨਾਂ ਤੇ ਸੰਗਤਾਂ ਨੇ ਸ਼ਿਰਕਤ ਕੀਤੀ | ਇਸ ਦੌਰਾਨ ਪਾਰਟੀ ਆਗੂੁਆਂ ਕੰਵਰਪਾਲ ਸਿੰਘ ਅਤੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਅੱਜ ਦਾ ਘੱਲੂਘਾਰਾ ਯਾਦਗਾਰੀ ਮਾਰਚ ਇਸ ਲਈ ਕੱਢਿਆ ਜਾ ਰਿਹਾ ਹੈ ਤਾਂ ਜੋ ਭਾਰਤੀ ਫੌਜ ਨਾਲ ਦਰਬਾਰ ਸਾਹਿਬ ਦੀ ਅਜ਼ਮਤ ਖਾਤਰ ਲੜਾਈ ਲੜਨ ਵਾਲੇ ਸ਼ਹੀਦ ਸਿੰਘ-ਸਿੰਘਣੀਆਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ ਅਤੇ ਭਾਰਤ ਸਰਕਾਰ ਨੂੰ ਇਹ ਦੱਸਿਆ ਜਾ ਸਕੇ ਕਿ ਅਸੀਂ ਫੌਜੀ ਹਮਲੇ ਦੇ ਦੋਸ਼ੀਆਂ ਨੂੰ ਭੁੱਲੇ ਨਹੀਂ ਹਾਂ ਅਤੇ ਨਾ ਹੀ ਉਨ੍ਹਾਂ ਨੂੰ ਮੁਆਫ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਹਮਲੇ ਦੌਰਾਨ ਨਿਹੱਥੇ ਮਾਸੂਮ ਬੱਚਿਆਂ-ਬਜ਼ੁਰਗਾਂ ਤੇ ਬੀਬੀਆਂ ਨੂੰ ਸ਼ਹੀਦ ਕਰਕੇ ਭਾਰਤੀ ਫ਼ੌਜ ਦੇ ਜਰਨੈਲਾਂ ਨੇ ਜੰਗੀ ਅਪਰਾਧ ਕੀਤਾ ਹੈ | ਉਨ੍ਹਾਂ ਸੰਯੁਕਤ ਰਾਸ਼ਟਰ ਅਤੇ ਪੰਜ ਸੁਰੱਖਿਆ ਪ੍ਰੀਸ਼ਦ ਦੇ ਮੈਂਬਰਾਂ ਨੂੰ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਪਾਰਕ ਹਿੱਤਾਂ ਤੋਂ ਉੱਪਰ ਉੱਠਣ ਅਤੇ ਫੌਜੀ ਹਮਲੇ ਦੀ ਨਿਰਪੱਖ ਜਾਂਚ ਕਰਵਾਉਣ | ਮਾਰਚ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ | ਇਸ ਦੌਰਾਨ ਪਾਰਟੀ ਆਗੂਆਂ ਹਰਪਾਲ ਸਿੰਘ ਚੀਮਾ, ਪਰਮਜੀਤ ਸਿੰਘ ਟਾਂਡਾ, ਹਰਚਰਨਜੀਤ ਸਿੰਘ ਧਾਮੀ ਆਦਿ ਨੇ ਕਿਹਾ ਕਿ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਅੰਮਿ੍ਤਸਰ ਬੰਦ ਰਹੇਗਾ | ਮਾਰਚ ਵਿਚ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਪ੍ਰੋ: ਮਹਿੰਦਰਪਾਲ ਸਿੰਘ, ਨਰੈਣ ਸਿੰਘ ਚੌੜਾ, ਜਥੇਦਾਰ ਬਖਸ਼ੀਸ਼ ਸਿੰਘ, ਜਥੇਦਾਰ ਕੁਲਬੀਰ ਸਿੰਘ, ਬਾਬਾ ਮਹਿਰਾਜ ਆਦਿ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਭਾਈ ਵਡਾਲਾ ਨੇ ਸਾਥੀਆਂ ਸਮੇਤ '84 ਘੱਲੂਘਾਰੇ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ <br/> ਅਗਲੀ ਖ਼ਬਰ ਥਾਣਾ ਸਿਟੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ
Ad Position 24