11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਈ ਵਡਾਲਾ ਨੇ ਸਾਥੀਆਂ ਸਮੇਤ '84 ਘੱਲੂਘਾਰੇ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ <br/>

Ad Position 21
No active advertisement
ਅਜੀਤ ਡੈਸਕ 06-06-2026
ਅੰਮਿ੍ਤਸਰ, 5 ਜੂਨ (ਜਸਵੰਤ ਸਿੰਘ ਜੱਸ)-ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਨਮਿਤ ਅੱਜ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਸਾਥੀਆਂ ਸਮੇਤ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ | ਸ਼ਹੀਦੀ ਯਾਦਗਾਰ ਵਿਖੇ ਨਤਮਸਤਕ ਹੋਣ ਉਪਰੰਤ ਭਾਈ ਵਡਾਲਾ ਨੇ ਕਿਹਾ ਕਿ ਜੂਨ 1984 ਦੌਰਾਨ ਸਿੱਖ ਕੌਮ 'ਤੇ ਹੋਏ ਹਮਲੇ ਦੇ ਫੱਟ ਅੱਜ ਵੀ ਤਾਜ਼ਾ ਹਨ, ਜੋ ਹਮੇਸ਼ਾਂ ਰਿਸਦੇ ਤਾਂ ਰਹਿਣਗੇ ਪਰ ਸੀਤੇ ਨਹੀਂ ਜਾਣਗੇ | ਉਨ੍ਹਾਂ ਕਿਹਾ ਕਿ 1984 ਦੌਰਾਨ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਸੰਸਥਾਵਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਇਸ ਸਬੰਧੀ ਅੱਜ ਵੀ ਸਿੱਖ ਕੌਮ ਇਨਸਾਫ਼ ਦੀ ਉਡੀਕ ਕਰ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜੂਨ 1984 ਘੱਲੂਘਾਰੇ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਮਤਾ ਲਿਆ ਕੇ ਵਾਪਰੇ ਘਟਨਾਕ੍ਰਮ ਦੀ ਨਿਖੇਧੀ ਕਰੇ, ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰੇ | ਇਸ ਮੌਕੇ ਭਾਈ ਸੁਖਜੀਤ ਸਿੰਘ ਖੋਸੇ, ਭਾਈ ਅਮਨਪ੍ਰੀਤ ਸਿੰਘ ਮਹੱਦੀਪੁਰ, ਭਾਈ ਨਿਰਮਲ ਸਿੰਘ, ਭਾਈ ਗਗਨਪ੍ਰੀਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਗੁਰਬਖਸ਼ ਸਿੰਘ, ਭਾਈ ਹਰਦੇਵ ਸਿੰਘ, ਭਾਈ ਹਰਪਿੰਦਰ ਸਿੰਘ, ਬੀਬੀ ਭੁਪਿੰਦਰ ਕੌਰ, ਬੀਬੀ ਵੀਰੋ, ਭਾਈ ਹਰਜੀਤ ਸਿੰਘ ਵਰਪਾਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਮੁੱਖ ਦਫਤਰ ਅੱਗੇ ਸੰਘਰਸ਼ ਕਰ ਰਹੇ ਆਈ.ਟੀ.ਆਈ. ਪਾਸ ਨੌਜਵਾਨਾਂ 'ਤੇ ਪੁਲਿਸ ਨੇ ਫੇਰਿਆ ਡੰਡਾ <br/> ਅਗਲੀ ਖ਼ਬਰ ਦਲ ਖ਼ਾਲਸਾ ਵਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਿਆ <br/>
Ad Position 24