ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਵਲੋਂ ਅੱਜ ਪੰਜਾਬ ਭਵਨ ਵਿਖੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ ਗਿਆ | ਇਕ ਕਿਸਾਨ ਪਰਿਵਾਰ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿਚ ਦੇਸ਼ ਭਰ ਵਿਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨ.ਡੀ.ਏ, ਖੜਕਵਾਸਲਾ ਅਕੈਡਮੀ ਵਿਚ ਆਪਣੀ ਜਗ੍ਹਾ ਪੱਕੀ ਕੀਤੀ ਹੈ | ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੱਖਾਂ ਉਮੀਦਵਾਰਾਂ ਵਿਚੋਂ ਪਹਿਲਾ ਅਤੇ 18ਵਾਂ ਸਥਾਨ ਪ੍ਰਾਪਤ ਕਰਨਾ, ਸਾਡੀਆਂ ਧੀਆਂ ਵਿਚ ਸਫ਼ਲਤਾ ਹਾਸਲ ਕਰਨ ਦੇ ਦਿ੍ੜ੍ਹ ਇਰਾਦੇ ਨੂੰ ਦਰਸਾਉਂਦਾ ਹੈ | ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੇ 377 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਬਲਾਂ ਵਿਚ ਅਫ਼ਸਰ ਵਜੋਂ ਕਮਿਸ਼ਨ ਹਾਸਲ ਕੀਤਾ ਹੈ | ਦੋਵੇਂ ਮਹਿਲਾ ਕੈਡਿਟਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਸਾਰੇ ਪੰਜਾਬ ਲਈ ਵੱਡੇ ਮਾਣ ਅਤੇ ਖ਼ੁਸ਼ੀ ਦਾ ਦਿਨ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲਦ ਹੀ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨਾਂਅ ਦੀ ਇੱਕ ਹੋਰ ਸੰਸਥਾ ਦਾ ਉਦਘਾਟਨ ਕੀਤਾ ਜਾਵੇਗਾ ਤਾਂ ਜੋ ਹੋਰ ਨੌਜਵਾਨਾਂ ਆਰਮਡ ਫੋਰਸਿਜ਼ ਵਿਚ ਅਫ਼ਸਰਾਂ ਵਜੋਂ ਕਮਿਸ਼ਨ ਪ੍ਰਾਪਤ ਕਰ ਸਕਣ | ਇਸ ਦੇ ਨਾਲ ਹੀ ਸੰਗਰੂਰ ਦੇ ਚੀਮਾ ਮੰਡੀ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਆਰਮਡ ਫੋਰਸਿਜ਼ ਪ੍ਰੈਪਰੇਟਰੀ