06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੀ.ਈ.ਓ. ਪੰਜਾਬ ਵਲੋਂ ਵੋਟਰ ਸੂਚੀਆਂ ਦੀ ਐੱਸ.ਆਈ.ਆਰ. ਸੰਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-06-2026
ਚੰਡੀਗੜ੍ਹ, 5 ਜੂਨ (ਅਜੀਤ ਬਿਊਰੋ) - ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਘੋਖ ਸਮੀਖਿਆ (ਸਪੈਸ਼ਲ ਇੰਟੈਂਸਿਵ ਰਿਵੀਜਨ-ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈ.ਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ | ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾਵੇਸ਼ੀ ਅਤੇ ਅੱਪ ਟੂ ਡੇਟ ਹੋਣ | ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਦੀ ਪੂਰਨ ਅਖੰਡਤਾ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣ ਲਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਕਰਮਚਾਰੀ ਅਤੇ ਨਵੀਨਤਕਨਾਲੋਜੀ ਦੀ ਰਣਨੀਤਕ ਵਰਤੋਂ ਬੁਨਿਆਦੀ ਪਹਿਲੂ ਹਨ | ਭਾਰਤੀ ਚੋਣ ਕਮਿਸ਼ਨ ਦੇ ਮੁੱਖ ਭਾਗੀਦਾਰਾਂ ਅਤੇ ਫੈਸਿਲੀਟੇਟਜ਼ ਵਿਚ ਡਾ. ਸੀਮਾ ਖੰਨਾ ਅਤੇ ਤਕਨੀਕੀ ਮਾਹਿਰਾਂ ਦੀ ਇਕ ਵਿਸ਼ੇਸ਼ ਟੀਮ ਸ਼ਾਮਲ ਸੀ |

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 5 ਰੋਜ਼ਾ ਗੁਰਮਤਿ ਚੇਤਨਾ ਕੈਂਪ ਸਮਾਪਤ <br/> ਅਗਲੀ ਖ਼ਬਰ ਪੁਲਿਸ ਵਲੋਂ ਚਲਾਈ ਗੋਲੀ ਨਾਲ ਨੌਜਵਾਨ ਦੀ ਮੌਤ <br/>
Ad Position 24
No active advertisement