ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਿੰਡ ਰਾਮਗੜ੍ਹ ਦੇ ਨੌਜਵਾਨ ਦਾ ਜਰਮਨ 'ਚ ਕਤਲ

Ad Position 21
No active advertisement
ਅਜੀਤ ਡੈਸਕ 07-06-2026

ਭੁਲੱਥ, 6 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਰਾਮਗੜ੍ਹ ਦੇ 30 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਦੀ ਜਰਮਨ ਵਿਚ ਮੌਤ ਹੋ ਗਈ | ਰਾਜਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਰਾਜਵਿੰਦਰ ਸਿੰਘ 10 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਦੀ ਤਲਾਸ਼ ਵਿਚ ਜਰਮਨ ਗਿਆ ਸੀ, ਜੋਕਿ ਜਰਮਨ ਦਾ ਸਿਟੀਜ਼ਨ ਬਣ ਚੁੱਕਿਆ ਸੀ | ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਫ਼ੋਨ ਤੇ ਜਾਣਕਾਰੀ ਮਿਲੀ ਕਿ ਜਰਮਨ ਵਿਚ ਹਰਿਆਣੇ ਦੇ ਕੁੱਝ ਨੌਜਵਾਨਾਂ ਵਲੋਂ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ ਸੀ ਤੇ ਉਨ੍ਹਾਂ ਦਾ ਲੜਕਾ ਰਾਜਵਿੰਦਰ ਸਿੰਘ ਝਗੜਾ ਸੁਲਝਾਉਣ ਲਈ ਗਿਆ ਸੀ ਤੇ ਬਾਅਦ ਵਿਚ ਹਰਿਆਣੇ ਦੇ ਲੜਕਿਆਂ ਵਲੋਂ ਚਾਰ ਨੌਜਵਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦੇ ਬੇਟੇ ਰਾਜਵਿੰਦਰ ਸਿੰਘ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਤੇ ਦੋ ਦਿਨ ਹਸਪਤਾਲ ਵਿਚ ਜ਼ੇਰੇ ਇਲਾਜ ਰੱਖਿਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ | ਜਰਨੈਲ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਾਜਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰਨ ਲਈ ਜਰਮਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਫਿਰ ਉਸਦੇ ਮਿ੍ਤਕ ਸਰੀਰ ਨੂੰ ਆਪਣੇ ਜੱਦੀ ਪਿੰਡ ਰਾਮਗੜ੍ਹ ਪੰਜਾਬ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਖੇਤ ਵਾਹੁਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਤੇ ਫਲੈਸ਼ਰ ਲਾਉਣ ਵਿਰੁੱਧ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ
Ad Position 24
No active advertisement