ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਵਾਰ ਪਾਏ ਜਾਣਗੇ ਅਖੰਡ ਪਾਠ ਦੇ ਭੋਗ

Ad Position 21
No active advertisement
ਅਜੀਤ ਡੈਸਕ 07-06-2026

ਅੰਮਿ੍ਤਸਰ, 6 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਂਦ ਵਿਚ ਆਉਣ ਦੇ ਬਾਅਦ ਪਹਿਲੀ ਵਾਰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਦੋ ਵਾਰ ਮਨਾਇਆ ਜਾ ਰਿਹਾ ਹੈ | ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਨਜੀਤ ਸਿੰਘ ਨੇ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਕਿ 'ਚ ਪਿਛਲੇ ਕਈ ਵਰਿ੍ਹਆਂ ਤੋਂ ਸ਼ਹੀਦੀ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰਦੁਆਰਾ ਡੇਰਾ ਸਾਹਿਬ ਵਿਖੇ 16 ਜੂਨ ਨੂੰ ਮਨਾਇਆ ਜਾ ਰਿਹਾ ਹੈ, ਜਦਕਿ ਇਸ ਵਾਰ ਇਹ ਦਿਹਾੜਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮਾਨਤਾ ਪ੍ਰਾਪਤ ਨਾਨਕਸ਼ਾਹੀ ਸੰਮਤ ਕੈਲੰਡਰ ਮੁਤਾਬਿਕ 18 ਜੂਨ ਨੂੰ ਵੀ ਮਨਾਇਆ ਜਾਵੇਗਾ | ਉੱਧਰ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਮੌਕੇ ਭਾਰਤੀ ਸਿੱਖ ਯਾਤਰੂ ਜਥਾ 10 ਜੂਨ ਨੂੰ ਵਾਹਗਾ ਤੋਂ ਭਾਰੀ ਸੁਰੱਖਿਆ ਹੇਠ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ ਤੇ ਉੱਥੋਂ ਕ੍ਰਮਵਾਰ ਗੁਰਦੁਆਰਾ ਸੱਚਾ ਸੌਦਾ (ਫ਼ਾਰੂਕਾਬਾਦ), ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ), ਸ੍ਰੀ ਕਰਤਾਰਪੁਰ ਸਾਹਿਬ ਅਤੇ ਏਮਨਾਬਾਦ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ ਯਾਤਰੂ 15 ਜੂਨ ਨੂੰ ਲਾਹੌਰ ਪਹੁੰਚਣਗੇ |

Ad Position 22
No active advertisement
ਪਿਛਲੀ ਖ਼ਬਰ ਸਪੇਨ 'ਚ ਵੱਸਦੇ ਭਾਰਤੀਆਂ ਵਲੋਂ ਪਾਸਪੋਰਟ ਰੀਨਿਊਲ ਸੰਬੰਧੀ ਲੰਬਿਤ ਪਏ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਐਮ. ਪੀ. ਸੰਧੂ ਦਾ... ਅਗਲੀ ਖ਼ਬਰ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ-ਬੈਂਸ <br/>
Ad Position 24
No active advertisement