ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਅਨ ਪੱਤਰ ਵਿਹਾਰ ਕੋਰਸ ਦੇ ਨਤੀਜੇ ਐਲਾਨੇ <br/>

Ad Position 21
No active advertisement
ਅਜੀਤ ਡੈਸਕ 07-06-2026

ਅੰਮਿ੍ਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਅਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਜੈਬ ਸਿੰਘ ਅਭਿਆਸੀ ਵਲੋਂ ਜਾਰੀ ਕੀਤਾ ਗਿਆ | ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਖਿਆ ਦੌਰਾਨ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 5100, 4100, 3100 ਰੁਪਏ ਦੇ ਵਿਸ਼ੇਸ਼ ਇਨਾਮ ਨਾਲ ਸਨਮਾਨਿਤ ਕੀਤਾ ਜਾਂਦਾ ਹੈ, ਜਦਕਿ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜੀਫ਼ਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਦੀ ਧਾਰਮਿਕ ਪ੍ਰੀਖਿਆ ਵਿਚ 52095 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿਚੋਂ 880 ਵਿਦਿਆਰਥੀਆਂ ਨੇ ਵਜ਼ੀਫਾ ਪ੍ਰਾਪਤ ਕੀਤਾ ਹੈ | ਮੈਰਿਟ ਵਿਚ ਆਏ ਇਨ੍ਹਾਂ ਪ੍ਰੀਖਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ 17 ਲੱਖ 25 ਹਜ਼ਾਰ 300 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਜਾਵੇਗੀ | ਪ੍ਰਾਪਤ ਵੇਰਵਿਆਂ ਅਨੁਸਾਰ ਧਾਰਮਿਕ ਪ੍ਰੀਖਿਆ ਦੇ ਦਰਜਾ ਪਹਿਲਾ 'ਚ ਜਸਮੀਤ ਕੌਰ, ਹੁਸਨਪ੍ਰੀਤ ਕੌਰ ਅਤੇ ਗੁਰਲੀਨ ਕੌਰ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ | ਇਸੇ ਤਰ੍ਹਾਂ ਦਰਜਾ ਦੂਜਾ ਦੀ ਪ੍ਰੀਖਿਆ 'ਚ ਪਹਿਲਾ ਸਥਾਨ ਹਰਲੀਨ ਕੌਰ, ਦੂਜਾ ਸਿਮਰਨਜੀਤ ਕੌਰ, ਤੀਜਾ ਵੀਰਦਵਿੰਦਰ ਕੌਰ ਤੇ ਮੰਨਤਪ੍ਰੀਤ ਕੌਰ ਨੇ ਹਾਸਿਲ ਕੀਤਾ | ਦਰਜਾ ਤੀਜਾ ਦੀ ਪ੍ਰੀਖਿਆ 'ਚ ਪਹਿਲੇ ਸਥਾਨ 'ਤੇ ਜੁਝਾਰ ਸਿੰਘ, ਦੂਜੇ 'ਤੇ ਰਮਨਦੀਪ ਕੌਰ ਅਤੇ ਤੀਜੇ ਸਥਾਨ 'ਤੇ ਗੁਰਸ਼ਰਨਪ੍ਰੀਤ ਕੌਰ ਰਹੇ | ਇਸੇ ਤਰ੍ਹਾਂ ਦਰਜਾ ਚੌਥਾ ਦੀ ਪ੍ਰੀਖਿਆ ਵਿਚ ਪਹਿਲੇ ਸਥਾਨ 'ਤੇ ਨਵਨੀਤ ਕੌਰ, ਦੂਜੇ 'ਤੇ ਕੋਮਲਪ੍ਰੀਤ ਕੌਰ ਅਤੇ ਤੀਜੇ ਸਥਾਨ 'ਤੇ ਕੁਲਜੀਤ ਕੌਰ ਰਹੇ | ਇਸ ਦੇ ਨਾਲ ਹੀ ਸਿੱਖ ਧਰਮ ਅਧਿਅਨ ਪੱਤਰ ਵਿਹਾਰ ਕੋਰਸ ਦੇ ਨਤੀਜਿਆਂ ਵਿਚ ਪਹਿਲਾ ਸਥਾਨ ਜਸਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਜਦਕਿ ਦੂਜੇ ਸਥਾਨ ਤੇ ਪ੍ਰੀਤੀ ਛਾਬੜਾ ਅਤੇ ਤੀਜੇ ਸਥਾਨ ਤੇ ਖੁਸ਼ਮੀਤ ਕੌਰ ਰਹੇ | ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਇੰਚਾਰਜ ਡਾ. ਜੋਗੇਸ਼ਵਰ ਸਿੰਘ ਤੇ ਸੁਪਰਵਾਈਜਰ ਜਸਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਘੱਲੂਘਾਰੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਜੀਓ ਦਾ ਧਮਾਕਾ! ਸਿਰਫ 200 ਰੁਪਏ 'ਚ 30 ਜੀਬੀ ਡੇਟਾ ਅਤੇ 15 ਓਟੀਟੀ ਐਪਸ ਅਤੇ ਲਾਈਵ ਦਾ ਮਜ਼ਾ
Ad Position 24
No active advertisement